ਲੁਧਿਆਣਾ : ਲੁਧਿਆਣਾ (Ludhiana) ਤੋਂ ਅੱਜ ਸਵੇਰੇ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੇ ਇਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ‘ਚ ਇਕ ਵਿਦਿਆਰਥੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਕਈ ਹੋਰ ਵਿਦਿਆਰਥੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।  ਵਿਦਿਆਰਥੀਆਂ ਦੇ ਮਾਪਿਆਂ ਨੇ ਅਖਾੜੇ ਦੇ ਪੁਲ ’ਤੇ ਧਰਨਾ ਦਿੱਤਾ ਹੈ, ਜਿਸ ਕਾਰਨ ਪਹੁੰਚ ਮਾਰਗ ਬੰਦ ਹੈ।

ਜਾਣਕਾਰੀ ਅਨੁਸਾਰ ਸਨਮਤੀ ਸਕੂਲ ਜਗਰਾਉਂ ਦੀ ਬੱਸ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਇਸ ਦੌਰਾਨ ਬੱਸ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਇਕ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਟੱਕਰ ਕਾਰਨ ਇਕ ਵਿਦਿਆਰਥੀ ਬੱਸ ‘ਚੋਂ ਡਿੱਗ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਬੱਚਾ ਪਹਿਲੀ ਜਮਾਤ ਦਾ ਵਿਦਿਆਰਥੀ ਦੱਸਿਆ ਜਾਂਦਾ ਹੈ। ਇਸ ਤੋਂ ਇਲਾਵਾ ਘੱਟੋ-ਘੱਟ 3 ਵਿਦਿਆਰਥੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।

ਇਨ੍ਹਾਂ ਵਿਦਿਆਰਥੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਵਿਦਿਆਰਥੀਆਂ ਦੇ ਮਾਪੇ ਮੌਕੇ ‘ਤੇ ਪਹੁੰਚ ਗਏ ਅਤੇ ਰੌਲਾ ਪਾਇਆ। ਉਹ ਮੌਕੇ ‘ਤੇ ਪਹੁੰਚ ਕੇ ਹੰਗਾਮਾ ਕਰ ਰਹੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਬੱਚਿਆਂ ਨਾਲ ਇੰਨੀ ਵੱਡੀ ਘਟਨਾ ਵਾਪਰਨ ਦੇ ਬਾਵਜੂਦ ਅਜੇ ਤੱਕ ਕੋਈ ਵੀ ਮੌਕੇ ‘ਤੇ ਨਹੀਂ ਪਹੁੰਚਿਆ। ਹਾਦਸੇ ਤੋਂ ਗੁੱਸੇ ‘ਚ ਇਨ੍ਹਾਂ ਲੋਕਾਂ ਨੇ ਅਖਾੜਾ ਪੁਲ ‘ਤੇ ਧਰਨਾ ਦਿੱਤਾ ਹੈ।

Leave a Reply