ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੇ ਮਊ ਜ਼ਿਲ੍ਹੇ ਦੀ ਪੁਲਿਸ ਨੇ ਸਮਾਜਵਾਦੀ ਪਾਰਟੀ (ਐਸ.ਪੀ) ਦੇ ਇੱਕ ਸਥਾਨਕ ਆਗੂ ਅਤੇ ਵਕੀਲ ਖ਼ਿਲਾਫ਼ 18 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਅੱਜ ਯਾਨੀ ਐਤਵਾਰ ਨੂੰ ਦੱਸਿਆ ਕਿ ਲੜਕੀ ਦੀ ਸ਼ਿਕਾਇਤ ਦੇ ਆਧਾਰ ‘ਤੇ ਬੀਤੇ ਦਿਨ ਸਪਾ ਨੇਤਾ ਵਰਿੰਦਰ ਪਾਲ (SP Leader Varinder Pal) ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ।

ਕਥਿਤ ਪੀੜਤਾ ਦਾ ਦੋਸ਼ ਹੈ ਕਿ ਕਰੀਬ ਇੱਕ ਸਾਲ ਤੋਂ ਉਸ ਨਾਲ ਬਲਾਤਕਾਰ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਭਾਰਤੀ ਨਿਆਂ ਸੰਹਿਤਾ ਦੀ ਧਾਰਾ 115 (2) (ਸਵੈ-ਇੱਛਾ ਨਾਲ ਸੱਟ ਪਹੁੰਚਾਉਣਾ), 351 (2) (ਅਪਰਾਧਿਕ ਧਮਕੀ), 352 (ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਜਾਣਬੁੱਝ ਕੇ ਅਪਮਾਨ), 123 (ਅਪਰਾਧ ਕਰਨ ਦੇ ਇਰਾਦੇ ਨਾਲ) ਦੀ ਧਾਰਾ 64 (2) (ਐਮ) (ਬਲਾਤਕਾਰ ਦੀ ਸਜ਼ਾ) ਤਹਿਤ ਕੇਸ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਫਰਾਰ ਹੈ ਅਤੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸਪਾ ਨੇਤਾ ‘ਤੇ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ‘ਚ ਮਾਮਲਾ ਦਰਜ 
ਲੜਕੀ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਵਰਿੰਦਰ ਪਾਲ ਨੇ ਇੱਕ ਵਾਰ ਉਸ ਨੂੰ ਮੱਛੀ ਮੰਡੀ ਦੇ ਰਸਤੇ ਵਿੱਚ ਸੁੰਨਸਾਨ ਥਾਂ ’ਤੇ ਆਪਣੀ ਕਾਰ ਵਿੱਚ ਬਿਠਾ ਕੇ ਕੋਲਡ ਡਰਿੰਕ ਵਿੱਚ ਨਸ਼ੀਲਾ ਪਦਾਰਥ ਪਿਲਾ ਕੇ ਉਸ ਨਾਲ ਜਬਰ ਜਨਾਹ ਕੀਤਾ ਅਤੇ ਇਸ ਦੀ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਲੜਕੀ ਦਾ ਦੋਸ਼ ਹੈ ਕਿ ਇਸ ਤੋਂ ਬਾਅਦ ਉਹ ਵੀਡੀਓ ਜਨਤਕ ਕਰਨ ਦੀ ਧਮਕੀ ਦੇ ਕੇ ਉਸ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ ਅਤੇ ਉਸ ਤੋਂ 4 ਲੱਖ ਰੁਪਏ ਦੀ ਵਸੂਲੀ ਵੀ ਕੀਤੀ।

ਮਹਿਲਾ ਸਹਿਯੋਗੀ ‘ਤੇ ਬਲਾਤਕਾਰ ਦਾ ਦੋਸ਼
ਲੜਕੀ ਨੇ ਇਹ ਵੀ ਦੋਸ਼ ਲਾਇਆ ਹੈ ਕਿ ਪਾਲ ਨੇ ਉਸ ਨੂੰ ਆਖਰੀ ਵਾਰ 16 ਅਤੇ 17 ਜੁਲਾਈ ਨੂੰ ਇੱਕ ਹੋਟਲ ਵਿੱਚ ਮਿਲ ਕੇ ਉਸ ਨਾਲ ਬਲਾਤਕਾਰ ਕੀਤਾ ਸੀ। 6 ਸਤੰਬਰ ਨੂੰ ਜਦੋਂ ਉਹ ਆਪਣੀ ਕਾਰ ਵਾਪਸ ਮੰਗਣ ਲਈ ਮੁਲਜ਼ਮ ਕੋਲ ਗਈ ਤਾਂ ਉਸ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਗਾਲ੍ਹਾਂ ਕੱਢੀਆਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply