November 5, 2024

ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਾਰ ਦੀਆਂ ਜ਼ਮੀਨਾਂ ਵਾਲੇ ਕਿਸਾਨਾਂ ਲਈ ਜਾਰੀ ਹੋਏ ਨਿਰਦੇਸ਼

ਅੰਮ੍ਰਿਤਸਰ : ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਾਰ ਦੀਆਂ ਜ਼ਮੀਨਾਂ ਦਾ ਮੁਆਵਜ਼ਾ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ, ਜਿਸ ਲਈ ਯੋਗ ਕਿਸਾਨ ਆਪਣੇ ਐੱਸ.ਡੀ.ਐੱਮ. (SDM) ਦਫ਼ਤਰ ਨਾਲ ਤੁਰੰਤ ਸੰਪਰਕ ਕਰਨ ਤਾਂ ਜੋ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਕਿਹਾ ਕਿ ਸਰਹੱਦ ’ਤੇ ਪੈਂਦੀਆਂ ਇਨ੍ਹਾਂ ਜ਼ਮੀਨਾਂ ਦਾ ਮੁਆਵਜ਼ਾ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ ਕਿਉਂਕਿ ਇੱਥੇ ਖੇਤੀ ਕਰਨ ਵਿੱਚ ਕਈ ਮੁਸ਼ਕਲਾਂ ਅਤੇ ਰੁਕਾਵਟਾਂ ਆਉਂਦੀਆਂ ਹਨ, ਜਿਨ੍ਹਾਂ ਦੀ ਭਰਪਾਈ ਸਰਕਾਰ ਮੁਆਵਜ਼ਾ ਦੇ ਕੇ ਕਰਦੀ ਹੈ।

ਉਨ੍ਹਾਂ ਕਿਹਾ ਕਿ ਮੁਆਵਜ਼ੇ ਦੀ ਇਹ ਰਾਸ਼ੀ ਉਨ੍ਹਾਂ ਕੋਲ ਪਹੁੰਚ ਚੁੱਕੀ ਹੈ ਅਤੇ ਜਿਸ ਵੀ ਕਿਸਾਨ ਦੀ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਹੈ, ਉਹ ਉਸ ਜ਼ਮੀਨ ਦਾ ਰਿਕਾਰਡ, ਬੈਂਕ ਖਾਤੇ ਦੀ ਕਾਪੀ ਅਤੇ ਆਧਾਰ ਕਾਰਡ ਦੀ ਕਾਪੀ ਲੈ ਕੇ ਆਪਣੇ ਸਬੰਧਤ ਐਸ.ਡੀ.ਐਮ. ਦਫ਼ਤਰ ਨਾਲ ਤੁਰੰਤ ਸੰਪਰਕ ਕਰੇ ਤਾਂ ਜੋ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ।

By admin

Related Post

Leave a Reply