ਕੈਥਲ : ਜਨਨਾਇਕ ਜਨਤਾ ਪਾਰਟੀ (The Jananaik Janata Party) ਨੇ ਕੈਥਲ ਦੇ ਡੀ.ਸੀ ਖ਼ਿਲਾਫ਼ ਚੋਣ ਕਮਿਸ਼ਨ (Election Commission) ਨੂੰ ਸ਼ਿਕਾਇਤ ਦਿੱਤੀ ਸੀ, ਜਿਸ ’ਤੇ ਹੁਣ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੇ ਅਗਲੇ ਹੁਕਮਾਂ ਤੱਕ ਮੀਟਿੰਗ ਮੁਲਤਵੀ ਕਰਨ ਦੇ ਹੁਕਮ ਦਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ ਸ਼ਿਕਾਇਤ ਵਿੱਚ ਜੇ.ਜੇ.ਪੀ. ਨੇ ਕਿਹਾ ਸੀ ਕਿ ਡੀ.ਸੀ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ।  ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਡੀ.ਸੀ ਨੇ 16 ਸਤੰਬਰ ਨੂੰ ਕੈਥਲ ਜ਼ਿਲ੍ਹਾ ਪ੍ਰੀਸ਼ਦ ਦੀ ਮੀਟਿੰਗ ਸੱਦ ਲਈ ਹੈ।

ਮੀਟਿੰਗ ਵਿੱਚ ਡੀ.ਸੀ ਵੱਲੋਂ ਏਜੰਡਾ ਰੱਖਣਾ ਵੀ ਚੋਣ ਜ਼ਾਬਤੇ ਦੀ ਉਲੰਘਣਾ ਹੈ।  ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਚੋਣ ਅਫ਼ਸਰ ਹੋਣ ਦੇ ਬਾਵਜੂਦ ਡੀ.ਸੀ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ।  ਜੇ.ਜੇ.ਪੀ. ਨੇ ਚੋਣ ਕਮਿਸ਼ਨ ਤੋਂ ਸ਼ਿਕਾਇਤ ‘ਤੇ ਕਾਰਵਾਈ ਕਰਨ ਅਤੇ ਮੀਟਿੰਗ ‘ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।

Leave a Reply