November 5, 2024

ਸ਼੍ਰੀਲੰਕਾ ਪਹੁੰਚੀ ਭਾਰਤੀ ਪੁਰਸ਼ ਕ੍ਰਿਕਟ ਟੀਮ ਦਾ ਕੀਤਾ ਗਿਆ ਨਿੱਘਾ ਸਵਾਗਤ

ਸਪੋਰਟਸ ਨਿਊਜ਼ : ਭਾਰਤੀ ਪੁਰਸ਼ ਕ੍ਰਿਕਟ ਟੀਮ ਨਵੇਂ ਮੁੱਖ ਕੋਚ ਗੌਤਮ ਗੰਭੀਰ (Head Coach Gautam Gambhir) ਅਤੇ ਕਪਤਾਨ ਸੂਰਿਆਕੁਮਾਰ ਯਾਦਵ (Captain Suryakumar Yadav) ਦੇ ਨਾਲ ਕੋਲੰਬੋ ਦੇ ਰਸਤੇ ਇੱਥੇ ਪੁੱਜੀ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪੰਦਰਾਂ ਮੈਂਬਰੀ ਭਾਰਤੀ ਟੀਮ ਸਪੋਰਟ ਸਟਾਫ ਦੇ ਨਾਲ ਸੋਮਵਾਰ ਨੂੰ ਮੁੰਬਈ ਤੋਂ ਰਵਾਨਾ ਹੋਈ। ਇਸ ਤੋਂ ਪਹਿਲਾਂ ਗੰਭੀਰ ਅਤੇ ਚੋਣ ਕਮੇਟੀ ਦੇ ਮੁਖੀ ਅਜੀਤ ਅਗਰਕਰ ਨੇ ਮੀਡੀਆ ਨੂੰ ਸੰਬੋਧਨ ਕੀਤਾ ਸੀ।

ਕੋਲੰਬੋ ‘ਚ ਕੁਝ ਦੇਰ ਰੁਕਣ ਤੋਂ ਬਾਅਦ ਟੀਮ ਸਿੱਧੇ ਪੱਲੇਕੇਲੇ ਪਹੁੰਚੀ। ਭਾਰਤ ਨੂੰ ਸ਼੍ਰੀਲੰਕਾ ਦੇ ਖ਼ਿਲਾਫ਼ ਤਿੰਨ ਮੈਚਾਂ ਦੀ ਟੀ-20 ਅਤੇ ਵਨਡੇ ਸੀਰੀਜ਼ ਖੇਡਣੀ ਹੈ। ਪਹਿਲਾ ਟੀ-20 ਮੈਚ 27 ਜੁਲਾਈ ਨੂੰ ਖੇਡਿਆ ਜਾਵੇਗਾ ਜਦਕਿ ਬਾਕੀ ਦੋ 28 ਅਤੇ 30 ਜੁਲਾਈ ਨੂੰ ਖੇਡੇ ਜਾਣਗੇ। ਭਾਰਤੀ ਟੀਮ 2, 4 ਅਤੇ 7 ਅਗਸਤ ਨੂੰ ਤਿੰਨ ਵਨਡੇ ਮੈਚ ਖੇਡੇਗੀ। ਬੀ.ਸੀ.ਸੀ.ਆਈ ਨੇ ਟਵਿੱਟਰ ‘ਤੇ ਲਿਖਿਆ, ‘ਮੁੰਬਈ ਤੋਂ ਕੋਲੰਬੋ ਦੇ ਰਸਤੇ ਪੱਲੇਕਲਾ, ਟੀਮ ਇੰਡੀਆ ਸ਼੍ਰੀਲੰਕਾ ਪਹੁੰਚ ਗਈ ਹੈ।

ਭਾਰਤੀ ਟੀਮ 

ਟੀ-20 ਟੀਮ: ਸੂਰਿਆਕੁਮਾਰ ਯਾਦਵ (ਕਪਤਾਨ), ਸ਼ੁਭਮਨ ਗਿੱਲ (ਉਪ-ਕਪਤਾਨ), ਯਸ਼ਸਵੀ ਜੈਸਵਾਲ, ਰਿੰਕੂ ਸਿੰਘ, ਰਿਆਨ ਪਰਾਗ, ਰਿਸ਼ਭ ਪੰਤ (ਵਿਕਟਕੀਪਰ), ਸੰਜੂ ਸੈਮਸਨ (ਵਿਕਟਕੀਪਰ), ਹਾਰਦਿਕ ਪੰਡਯਾ, ਸ਼ਿਵਮ ਦੂਬੇ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਖਲੀਲ ਅਹਿਮਦ, ਮੁਹੰਮਦ ਸਿਰਾਜ।

ਵਨਡੇ ਟੀਮ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ (ਉਪ ਕਪਤਾਨ), ਵਿਰਾਟ ਕੋਹਲੀ, ਕੇ.ਐਲ ਰਾਹੁਲ (ਵਿਕਟਕੀਪਰ), ਰਿਸ਼ਭ ਪੰਤ (ਵਿਕਟਕੀਪਰ), ਸ਼੍ਰੇਅਸ ਅਈਅਰ, ਸ਼ਿਵਮ ਦੂਬੇ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਵਾਸ਼ਿੰਗਟਨ ਸੁੰਦਰ, ਅਰਸ਼ਦੀਪ ਸਿੰਘ, ਰਿਆਨ ਪਰਾਗ, ਅਕਸ਼ਰ ਪਟੇਲ, ਖਲੀਲ ਅਹਿਮਦ, ਹਰਸ਼ਿਤ ਰਾਣਾ।

By admin

Related Post

Leave a Reply