ਚੰਡੀਗੜ੍ਹ : ਲੋਕ ਸਭਾ ਚੋਣਾਂ ( Lok Sabha elections) ਤੋਂ ਪਹਿਲਾਂ ਨੇਤਾਵਾਂ ਦੀ ਦਲ-ਬਦਲੀ ਜਾਰੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸਾਬਕਾ ਮੰਤਰੀ ਜਗਮੋਹਨ ਕੰਗ ਹੁਣ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਛੱਡ ਕੇ ਕਾਂਗਰਸ ‘ਚ ਵਾਪਸ ਆ ਗਏ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਕੰਗ ਦਾ ਪਾਰਟੀ ‘ਚ ਵਾਪਸੀ ‘ਤੇ ਸਵਾਗਤ ਕੀਤਾ।
ਦੱਸ ਦੇਈਏ ਕਿ ਜਗਮੋਹਨ ਕੰਗ ਮੋਰਿੰਡਾ ਅਤੇ ਖਰੜ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਪੰਜਾਬ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖਰੜ ਤੋਂ ਟਿਕਟ ਦੀ ਮੰਗ ਕਰ ਰਹੇ ਸਨ ਪਰ ਟਿਕਟ ਨਾ ਮਿਲਣ ’ਤੇ ਉਹ ਕਾਂਗਰਸ ਤੋਂ ਨਾਰਾਜ਼ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਹੁਣ ਉਹ ਅਤੇ ਉਨ੍ਹਾਂ ਦਾ ਪੁੱਤਰ ਯਾਦਵਿੰਦਰ ਕੰਗ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।