ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ‘ਚ ਹੋਏ ਸ਼ਾਮਲ
By admin / March 19, 2024 / No Comments / Punjabi News
ਨਵੀਂ ਦਿੱਲੀ: ਅਮਰੀਕਾ ‘ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ (Former Ambassador Taranjit Singh Sandhu) ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਤਰਨਜੀਤ ਸਿੰਘ ਸੰਧੂ 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ ਅਧਿਕਾਰੀ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ 10 ਸਾਲਾਂ ‘ਚ ਮੈਂ ਪੀ.ਐੱਮ. ਮੋਦੀ ਦੇ ਅਗਵਾਈ ਦੇ ਨਾਲ ਖਾਸ ਕਰਕੇ ਅਮਰੀਕਾ ਅਤੇ ਸ਼੍ਰੀਲੰਕਾ ਦੇ ਨਾਲ ਮਿਲ ਕੇ ਕੰਮ ਕੀਤਾ ਹੈ।
ਅੱਜ ਵਿਕਾਸ ਦੀ ਬਹੁਤ ਲੋੜ ਹੈ ਅਤੇ ਇਹ ਵਿਕਾਸ ਅੰਮ੍ਰਿਤਸਰ ਤਕ ਵੀ ਪਹੁੰਚਣਾ ਚਾਹੀਦਾ ਹੈ। ਇਸ ਲਈ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੈਨੂੰ ਦੇਸ਼ ਦੀ ਸੇਵਾ ਦੇ ਨਵੇਂ ਰਸਤੇ ‘ਤੇ ਜਾਣ ਲਈ ਉਤਸ਼ਾਹਿਤ ਕੀਤਾ, ਜਿਸ ਵਿਚ ਮੈਂ ਐਂਟਰੀ ਕਰ ਰਿਹਾ ਹੈ।
ਦੱਸ ਦੇਈਏ ਕਿ ਪਿਛਲੇ ਦਿਨਾਂ ਤੋਂ ਹੀ ਸੰਧੂ ਨੇ ਦਿੱਲੀ ‘ਚ ਕੇਂਦਰੀ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਵਿਕਾਸ ਦਾ ਮੁੱਦਾ ਉਠਾਇਆ ਸੀ। ਸੱਭਿਆਚਾਰ ਮੰਤਰਾਲੇ ਦੇ ਸਕੱਤਕ ਗੋਵਿੰਦ ਮੋਹਨ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਤ ਸਮਾਰਕਾਂ ਖਾਸ ਕਰਕੇ ਅੰਮ੍ਰਿਤਸਰ ਅਤੇ ਬਟਾਲਾ ਦੀ ਸਥਿਤੀ ਸਮਾਰਕਾਂ ਦੀ ਖ਼ਸਤਾ ਹਾਲਤ ਦਾ ਮੁੱਦਾ ਉਠਾਇਆ।
ਇਸ ਕਾਰਨ ਕੇਂਦਰੀ ਸੱਭਿਆਚਾਰਕ ਮੰਤਰਾਲੇ ਨੇ 2 ਕਰੋੜ 76 ਲੱਖ ਰੁਪਏ ਦੀ ਲਾਗਤ ਨਾਲ ਇਨ੍ਹਾਂ ਇਤਿਹਾਸਕ ਵਿਰਾਸਤੀ ਸਮਾਰਕਾਂ ਦੀ ਸਾਂਭ ਸੰਭਾਲ ਲਈ ਲੋੜੀਂਦੀ ਕਾਰਵਾਈ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਸੰਧੂ ਨੇ ਭਾਰਤ ਸਰਕਾਰ ਦੇ ਸਿੱਖਿਆ, ਹੁਨਰ ਵਿਕਾਸ ਅਤੇ ਉੱਦਮਤਾ ਮੰਤਰੀ ਧਰਮਿੰਦਰ ਪ੍ਰਧਾਨ ਨਾਲ ਮੁਲਾਕਾਤ ਕਰਕੇ ਅੰਮ੍ਰਿਤਸਰ ਲਈ ਆਈ.ਆਈ.ਟੀ. ਮੰਗ ਕੀਤੀ ਸੀ।