ਪੰਜਾਬ: ਇਸ ਸਮੇਂ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਿੰਘ (Former Punjab Finance Minister Manpreet Badal Singh) ਨੂੰ ਦਿਲ ਦਾ ਦੌਰਾ ਪਿਆ ਹੈ। ਉਹ ਬਠਿੰਡਾ ਦੇ ਜਿੰਦਲ ਹਸਪਤਾਲ ਵਿੱਚ ਦਾਖਲ ਹਨ। ਜਾਣਕਾਰੀ ਮਿਲੀ ਹੈ ਕਿ ਫਿਲਹਾਲ ਇਸ ਸਮੇਂ ਮਨਪ੍ਰੀਤ ਬਾਦਲ ਦੀ ਹਾਲਤ ਸਥਿਰ ਹੈ।
ਤੁਹਾਨੂੰ ਦੱਸ ਦੇਈਏ ਕਿ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Punjab Chief Minister Parkash Singh Badal) ਦੀ ਪਹਿਲੀ ਬਰਸੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਨੂੰ ਕਈ ਵੱਡੇ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ ਹੈ । ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਪਹਿਲੀ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਮਨਾਈ ਜਾ ਰਹੀ ਹੈ।