November 5, 2024

ਸਾਬਕਾ IAS ਅਧਿਕਾਰੀ ਦੀ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

ਲਖਨਊ : ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਸਾਬਕਾ ਆਈ.ਏ.ਐਸ. ਅਧਿਕਾਰੀ ਦੇਵੇਂਦਰਨਾਥ ਦੂਬੇ (The Former IAS Officer Devendranath Dubey) ਦੀ ਪਤਨੀ ਮੋਹਿਨੀ ਦੂਬੇ ਦੀ ਲੁੱਟ ਤੋਂ ਬਾਅਦ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਦੀ ਲਾਸ਼ ਘਰ ‘ਚ ਲਟਕਦੀ ਮਿਲੀ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਲਾਸ਼ ਲਟਕਦੀ ਮਿਲੀ ਲਾਸ਼
ਜਾਣਕਾਰੀ ਮੁਤਾਬਕ ਇਹ ਘਟਨਾ ਲਖਨਊ ਦੇ ਇੰਦਰਾ ਨਗਰ ਦੀ ਹੈ। ਇਸ ਜਗ੍ਹਾ ਦੇ ਰਹਿਣ ਵਾਲੇ ਸਾਬਕਾ ਆਈ.ਏ.ਐਸ. ਅਧਿਕਾਰੀ ਦੇਵੇਂਦਰਨਾਥ ਦੂਬੇ ਦੀ ਪਤਨੀ ਮੋਹਿਨੀ ਦੂਬੇ ਦਾ ਕਤਲ ਕਰ ਦਿੱਤਾ ਗਿਆ ਹੈ। ਜਦੋਂ ਸਾਬਕਾ ਅਧਿਕਾਰੀ ਸਵੇਰੇ ਗੋਲਫ ਖੇਡ ਕੇ ਵਾਪਸ ਆਏ ਤਾਂ ਉਨ੍ਹਾਂ ਨੇ ਦੇਖਿਆ ਕਿ ਘਰ ਖੁੱਲ੍ਹਾ ਪਿਆ ਸੀ। ਘਰ ਦੀਆਂ ਅਲਮਾਰੀਆਂ ਖੁੱਲ੍ਹੀਆਂ ਪਈਆਂ ਸਨ ਅਤੇ ਪਤਨੀ ਮੋਹਿਨੀ ਦੇ ਗਲੇ ਵਿੱਚ ਫਾਹਾ ਪਿਆ ਹੋਇਆ ਸੀ। ਪਤਨੀ ਨੂੰ ਲਟਕਦਾ ਦੇਖ ਕੇ ਘਰ ‘ਚ ਹਫੜਾ-ਦਫੜੀ ਮਚ ਗਈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਦੂਬੇ ਰਾਏਬਰੇਲੀ ਦੇ ਜ਼ਿਲ੍ਹਾ ਮੈਜਿਸਟਰੇਟ ਅਤੇ ਇਲਾਹਾਬਾਦ ਦੇ ਡਿਵੀਜ਼ਨਲ ਕਮਿਸ਼ਨਰ ਰਹਿ ਚੁੱਕੇ ਹਨ। ਫਿਲਹਾਲ ਪੁਲਿਸ ਮਾਮਲੇ ਦੀ ਅਗਲੀ ਕਾਰਵਾਈ ਕਰ ਰਹੀ ਹੈ।

By admin

Related Post

Leave a Reply