ਪੰਜਾਬ : ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਹੈ। ਲੋਕ ਆਪਣੀਆਂ ਬਿਮਾਰੀਆਂ ਦਾ ਇਲਾਜ ਕਰਵਾਉਣ ਲਈ ਵੱਡੀ ਗਿਣਤੀ ਵਿੱਚ ਆ ਰਹੇ ਹਨ। ਇਸੇ ਦੌਰਾਨ ਲੁਧਿਆਣਾ ਦੇ 28 ਆਮ ਆਦਮੀ ਕਲੀਨਿਕ ਜਾਂਚ ਦੇ ਘੇਰੇ ਵਿੱਚ ਆ ਗਏ ਹਨ, ਜਿਨ੍ਹਾਂ ਵਿੱਚ ਹੇਰਾਫੇਰੀ ਦੀ ਖ਼ਬਰ ਸਾਹਮਣੇ ਆਈ ਹੈ।

ਜਾਣਕਾਰੀ ਅਨੁਸਾਰ ਨਵੇਂ ਸਿਵਲ ਸਰਜਨ ਡਾ: ਜਸਬੀਰ ਸਿੰਘ ਔਲਖ, ਜਿਨ੍ਹਾਂ ਨੇ ਹਾਲ ਹੀ ਵਿੱਚ ਦਸੰਬਰ ਮਹੀਨੇ ਵਿੱਚ ਚਾਰਜ ਸੰਭਾਲਿਆ ਹੈ, ਨੇ ਜਾਂਚ ਦੌਰਾਨ ਪਾਇਆ ਕਿ 75 ਕਲੀਨਿਕਾਂ ਵਿੱਚੋਂ 28 ਕਲੀਨਿਕਾਂ ਵਿੱਚ ਮਰੀਜ਼ਾਂ ਦੀ ਗਿਣਤੀ ਬਹੁਤ ਘੱਟ ਹੈ। ਕਲੀਨਿਕਾਂ ਵਿੱਚ ਓ.ਪੀ.ਡੀ ਮਰੀਜ਼ਾਂ ਦੀ ਗਿਣਤੀ ਵਿੱਚ ਕਰੀਬ 40 ਫੀਸਦੀ ਦੀ ਕਮੀ ਆਈ ਹੈ ਪਰ ਡਾਟਾ ਐਂਟਰੀ ਵਿੱਚ ਮੁਹੱਲਾ ਕਲੀਨਿਕਾਂ ਵਿੱਚ ਮਰੀਜ਼ਾਂ ਦੀ ਗਿਣਤੀ ਬਾਰੇ ਵਧੇਰੇ ਅੰਕੜੇ ਸਾਹਮਣੇ ਆਏ ਹਨ। ਸਿਵਲ ਸਰਜਨ ਦਾ ਕਹਿਣਾ ਹੈ ਕਿ ਵੱਧ ਕਮਿਸ਼ਨ ਦੇ ਲਾਲਚ ਵਿੱਚ ਕਈ ਕਲੀਨਿਕਾਂ ਵਿੱਚ ਡਾਟਾ ਐਂਟਰੀ ਵੱਧ ਸ਼ੋਅ ਕੀਤੀ ਜਾ ਰਹੀ ਹੈ।

ਲੁਧਿਆਣਾ ਦੇ ਉਕਤ ਆਮ ਆਦਮੀ ਕਲੀਨਿਕਾਂ ਵਿੱਚ ਚੱਲ ਰਹੀਆਂ ਬੇਨਿਯਮੀਆਂ ਕਾਰਨ ਸਿਵਲ ਸਰਜਨ ਨੇ ਸਖ਼ਤ ਕਾਰਵਾਈ ਕਰਦਿਆਂ ਕਲੀਨਿਕਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸਿਵਲ ਸਰਜਨ ਔਲਖ ਨੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਕਮ ਨੋਡਲ ਅਫ਼ਸਰ ਆਮ ਆਦਮੀ ਕਲੀਨਿਕ ਡਾ: ਮਿਨੀਸ਼ਾ ਖੰਨਾ ਨੂੰ ਤੁਰੰਤ ਪ੍ਰਭਾਵ ਨਾਲ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਆਡਿਟ ਰਿਪੋਰਟ 7 ਦਿਨਾਂ ਵਿੱਚ ਮੁਕੰਮਲ ਕੀਤੀ ਜਾਵੇ।

ਜਾਣਕਾਰੀ ਲਈ ਦੱਸ ਦੇਈਏ ਕਿ ਆਮ ਆਦਮੀ ਕਲੀਨਿਕਾਂ ਵਿੱਚ ਡਾਕਟਰਾਂ ਨੂੰ ਪ੍ਰਤੀ ਮਰੀਜ਼ 50 ਰੁਪਏ ਦਿੱਤੇ ਜਾਂਦੇ ਹਨ। ਫਾਰਮਾਸਿਸਟ ਅਤੇ ਕਲੀਨਿਕ ਸਹਾਇਕ ਨੂੰ ਪ੍ਰਤੀ ਮਰੀਜ਼ 12 ਰੁਪਏ ਅਤੇ 10 ਰੁਪਏ ਦਿੱਤੇ ਜਾਂਦੇ ਹਨ। ਡਾਕਟਰਾਂ ਨੂੰ ਲਗਭਗ 63,000 ਰੁਪਏ ਤਨਖਾਹ ਮਿਲਦੀ ਹੈ।

Leave a Reply