ਚੰਡੀਗੜ੍ਹ: ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ (The Punjab and Haryana High Court) ਵਿੱਚ ਸੁਣਵਾਈ ਹੋਈ ਹੈ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਸਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਹੁਣ 4 ਮਾਰਚ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਣਗੀਆਂ ਅਤੇ ਉਸੇ ਦਿਨ ਨਤੀਜੇ ਵੀ ਐਲਾਨੇ ਜਾਣਗੇ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਉਮੀਦਵਾਰਾਂ ਵੱਲੋਂ ਨਵੇਂ ਸਿਰੇ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ। ਉਮੀਦਵਾਰ 28 ਅਤੇ 29 ਫਰਵਰੀ ਨੂੰ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਕੁਲਦੀਪ ਕੁਮਾਰ (Kuldeep Kumar) ਭਲਕੇ ਮੇਅਰ ਦਾ ਅਹੁਦਾ ਸੰਭਾਲਣਗੇ।

Leave a Reply