ਮੁਜ਼ੱਫਰਪੁਰ : ਮਸ਼ਹੂਰ ਫਿਲਮ ਅਦਾਕਾਰਾ ਸ਼ਿਲਪਾ ਸ਼ੈੱਟੀ (Shilpa Shetty)  ਸਮੇਤ ਚਾਰ ਲੋਕਾਂ ਖ਼ਿਲਾਫ਼ ਬਿਹਾਰ ਦੀ ਮੁਜ਼ੱਫਰਪੁਰ ਅਦਾਲਤ ‘ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਦੋਸ਼ ਹੈ ਕਿ ਉਨ੍ਹਾਂ ਕਾਰਨ ਭਾਰੀ ਭੀੜ ਲੱਗ ਗਈ ਅਤੇ ਸੜਕ ਜਾਮ ਕਰ ਦਿੱਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਮਾਮਲੇ ਦੀ ਅਗਲੀ ਸੁਣਵਾਈ 11 ਨਵੰਬਰ 2024 ਨੂੰ ਹੋਵੇਗੀ।

ਦੱਸ ਦੇਈਏ ਕਿ ਐਡਵੋਕੇਟ ਸੁਧੀਰ ਕੁਮਾਰ ਓਝਾ ਨੇ ਮੁਜ਼ੱਫਰਪੁਰ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੈ। ਸ਼ਿਕਾਇਤਕਰਤਾ ਕਮ ਐਡਵੋਕੇਟ ਸੁਧੀਰ ਕੁਮਾਰ ਓਝਾ ਨੇ ਦੱਸਿਆ ਕਿ 7 ਅਕਤੂਬਰ ਨੂੰ ਮੁਜ਼ੱਫਰਪੁਰ ਦੇ ਬਹੁਤ ਹੀ ਵਿਅਸਤ ਕਲਾਮ ਬਾਗ ਚੌਕ ਵਿੱਚ ਦੇਸ਼ ਦੀ ਮਸ਼ਹੂਰ ਗਹਿਿਣਆਂ ਦੀ ਦੁਕਾਨ ਕਲਿਆਣ ਜਵੈਲਰਜ਼ ਨੇ ਉਦਘਾਟਨ ਸਮਾਰੋਹ ਦਾ ਆਯੋਜਨ ਕੀਤਾ ਸੀ। ਇੱਥੇ ਆਯੋਜਕ ਨੇ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੂੰ ਸੱਦਾ ਦਿੱਤਾ ਸੀ। ਉਨ੍ਹਾਂ ਨੂੰ ਦੇਖਣ ਲਈ ਉੱਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਕਾਰਨ ਸੜਕ ਦੇ ਦੋਵੇਂ ਪਾਸੇ ਲੰਮਾ ਜਾਮ ਲੱਗ ਗਿਆ।

ਸੁਧੀਰ ਓਝਾ ਨੇ ਕਿਹਾ ਕਿ ਜਾਮ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੀ ਜ਼ਿੰਮੇਵਾਰ ਹੈ। ਉਨ੍ਹਾਂ ਪੁੱਛਿਆ ਕਿ ਪ੍ਰਸ਼ਾਸਨ ਨੇ ਇਸ ਲਈ ਇਜਾਜ਼ਤ ਕਿਉਂ ਦਿੱਤੀ।

Leave a Reply