ਨਵੀਂ ਦਿੱਲੀ : ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਦੀ ਪਤਨੀ ਸੁਨੀਤਾ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ ਅਤੇ ਉਹ ਅੱਜ ਮੁਲਾਕਾਤ ਲਈ ਜਾਣਗੇ। ਆਮ ਆਦਮੀ ਪਾਰਟੀ (AAP) ਨੇ ਸੋਮਵਾਰ ਨੂੰ ਯਾਨੀ ਅੱਜ ਇਹ ਜਾਣਕਾਰੀ ਦਿੱਤੀ। ‘ਆਪ’ ਨੇ ਕਿਹਾ ਕਿ ਸੁਨੀਤਾ ਕੇਜਰੀਵਾਲ ਦੁਪਹਿਰ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਕਰੇਗੀ। ਪਾਰਟੀ ਨੇ ਕਿਹਾ, ‘ਇਸ ਮੀਟਿੰਗ ਦੌਰਾਨ ਦਿੱਲੀ ਦੇ ਕੈਬਨਿਟ ਮੰਤਰੀ ਆਤਿਸ਼ੀ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ।’

‘ਆਪ’ ਨੇ ਬੀਤੇ ਦਿਨ ਕਿਹਾ ਸੀ ਕਿ ਜੇਲ੍ਹ ਪ੍ਰਸ਼ਾਸਨ ਨੇ ਸੁਨੀਤਾ ਕੇਜਰੀਵਾਲ (Sunita Kejriwal) ਨੂੰ ਮੁੱਖ ਮੰਤਰੀ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਤਿਹਾੜ ਦੇ ਅਧਿਕਾਰੀਆਂ ਨੇ ਇਸ ਦੋਸ਼ ਨੂੰ ਰੱਦ ਕਰ ਦਿੱਤਾ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਯਾਨੀ 30 ਅਪ੍ਰੈਲ ਨੂੰ CM ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।

Leave a Reply