ਮੁਕਤਸਰ: ਮੁਕਤਸਰ ‘ਚ ਸੜਕ ਹਾਦਸੇ ‘ਚ ਪੁਲਿਸ ਮੁਲਾਜ਼ਮ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇੱਕ ਕਾਰ ਨੇ ਲੰਬੀ ਥਾਣੇ ਦੇ ਪੀ.ਐਚ.ਜੀ. ਮੁਲਾਜ਼ਮ ਚਰਨਜੀਤ ਸਿੰਘ (Charanjit Singh),(50) ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਹੈ। ਇਸ ਹਾਦਸੇ ‘ਚ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ । ਇਸ ਸਬੰਧੀ ਸੂਚਨਾ ਮਿਲਦੇ ਹੀ ਨੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਚਰਨਜੀਤ ਸਿੰਘ ਦੀ ਲਾਸ਼ ਨੂੰ ਮੁਰਦਾਘਰ ‘ਚ ਰਖਵਾਇਆ ਹੈ ।

ਜਾਣਕਾਰੀ ਅਨੁਸਾਰ ਹਾਈਵੇਅ ’ਤੇ ਚੱਲ ਰਹੇ ਧਰਨੇ ਕਾਰਨ ਡਿਊਟੀ ’ਤੇ ਤਾਇਨਾਤ ਪੀ.ਐਚ.ਸੀ. ਜਵਾਨ ਚਰਨਜੀਤ ਸਿੰਘ ਨੂੰ ਤੇਜ਼ ਰਫ਼ਤਾਰ ਸਵਿਫ਼ਟ ਕਾਰ ਨੰਬਰ ਪੀ.ਬੀ.60ਏ 5449 ਨੇ ਟੱਕਰ ਮਾਰ ਦਿੱਤੀ ਹੈ । ਇਸ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਹੈ । ਹਾਦਸੇ ਤੋਂ ਬਾਅਦ ਕਾਰ ਚਾਲਕ ਅਤੇ ਉਸ ਦਾ ਸਾਥੀ ਮੌਕੇ ਤੋਂ ਫਰਾਰ ਹੋ ਗਏ ਹਨ। ਮ੍ਰਿਤਕ ਆਪਣੇ ਪਿੱਛੇ ਪਤਨੀ ਅਮਰਜੀਤ ਕੌਰ ਦੇ ਨਾਲ 25 ਅਤੇ 20 ਸਾਲ ਦੇ ਦੋ ਲੜਕੇ ਛੱਡ ਗਿਆ ਹੈ।

Leave a Reply