ਸੰਗਰੂਰ : ਸੰਗਰੂਰ ਜ਼ਿਲ੍ਹੇ (Sangrur district) ਵਿੱਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੰਗਰੂਰ ਵਿੱਚ 20 ਅਗਸਤ 2024 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਛੁੱਟੀ ਕਾਰਨ ਸੰਗਰੂਰ ਵਿੱਚ ਸਰਕਾਰੀ ਤੇ ਨਿੱਜੀ ਦਫ਼ਤਰ ਬੰਦ ਰਹਿਣਗੇ। ਇਸ ਤੋਂ ਇਲਾਵਾ ਸਕੂਲ, ਕਾਲਜ ਅਤੇ ਹੋਰ ਅਦਾਰੇ ਬੰਦ ਰਹਿਣਗੇ।

ਇਹ ਹੁਕਮ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਜਾਰੀ ਕੀਤੇ ਗਏ ਹਨ। ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗਸਤ ਨੂੰ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਜਾ ਰਹੀ ਹੈ। ਇਸ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Leave a Reply