ਸੰਗਰੂਰ : ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਜਾਰੀ ਹੈ। ਜ਼ਿਲ੍ਹਾ ਸੰਗਰੂਰ (Sangrur) ਤੋਂ ਬਾਅਦ ਹੁਣ ਪਾਤੜਾ (Patra) ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ।

ਮ੍ਰਿਤਕ ਮਿੱਠੀ ਸਿੰਘ ਪੁੱਤਰ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ ਅਤੇ ਸ਼ਰਾਬ ਪੀਣ ਦਾ ਆਦੀ ਸੀ। ਉਹ ਘਰੋਂ ਨਿਕਲ ਕੇ ਰਾਤ ਨੂੰ ਸ਼ਰਾਬੀ ਹਾਲਤ ਵਿੱਚ ਘਰ ਆ ਕੇ ਸੌਂ ਗਿਆ ਅਤੇ ਜਦੋਂ ਸਵੇਰੇ ਜਾਗਿਆ ਤਾਂ ਉਸ ਨੂੰ ਉਲਟੀਆਂ ਆਉਣ ਲੱਗੀਆਂ। ਬਾਅਦ ‘ਚ ਦੁਪਹਿਰ 2 ਵਜੇ ਦੇ ਕਰੀਬ ਉਸ ਨੂੰ ਅਚਾਨਕ ਘਬਰਾਹਟ ਮਹਿਸੂਸ ਹੋਈ ਅਤੇ ਜਦੋਂ ਉਹ ਕੱਪੜੇ ਬਦਲ ਰਿਹਾ ਸੀ ਤਾਂ ਉਹ ਅਚਾਨਕ ਡਿੱਗ ਗਿਆ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।

ਦੱਸ ਦੇਈਏ ਕਿ ਸੰਗਰੂਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 21 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 23 ਲੋਕ ਅਜੇ ਵੀ ਜ਼ੇਰੇ ਇਲਾਜ ਹਨ। ਇਸ ਘਟਨਾ ਕਾਰਨ ਜਿੱਥੇ ਸੋਗ ਦਾ ਮਾਹੌਲ ਹੈ, ਉੱਥੇ ਹੀ ਪੂਰੇ ਪੰਜਾਬ ਵਿੱਚ ਸਹਿਮ ਦਾ ਮਾਹੌਲ ਹੈ।

Leave a Reply