ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੁਲਿਸ ਨੇ ਜਲੰਧਰ ਸੈਸ਼ਨ ਕੋਰਟ ‘ਚ ਕੀਤਾ ਪੇਸ਼
By admin / July 19, 2024 / No Comments / Punjabi News
ਜਲੰਧਰ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਨੂੰ ਪੁਲਿਸ ਨੇ ਜਲੰਧਰ ਸੈਸ਼ਨ ਕੋਰਟ ‘ਚ ਪੇਸ਼ ਕੀਤਾ ਹੈ। ਇਸ ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤੀ ਗਈ ਹੈ, ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇੱਕ ਅਪਰਾਧਿਕ ਰਿਵੀਜ਼ਨ ਅਰਜ਼ੀ ਦਾਇਰ ਕੀਤੀ ਸੀ, ਜਿਸ ਦੇ ਸਬੰਧ ਵਿੱਚ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।
ਦੱਸ ਦੇਈਏ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਬੰਧੀ ਜਲੰਧਰ ਦੇ ਐਸ.ਐਸ.ਪੀ. ਅੰਕੁਰ ਗੁਪਤਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕੁੱਲ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਸ.ਐਸ.ਪੀ ਅੰਕੁਰ ਗੁਪਤਾ ਨੇ ਦੱਸਿਆ ਕਿ ਸ਼ਾਮ ਵੇਲੇ ਗਸ਼ਤ ਦੌਰਾਨ ਪੁਲਿਸ ਨੂੰ ਫਿਲੌਰ ਵਿੱਚ ਨੈਸ਼ਨਲ ਹਾਈਵੇਅ ਦੇ ਕਿਨਾਰੇ ਖੜ੍ਹੀ ਇੱਕ ਸ਼ੱਕੀ ਵਾਹਨ ਦੀ ਤਲਾਸ਼ੀ ਲਈ ਗਈ। ਇਸ ਕ੍ਰੇਟਾ ਗੱਡੀ ਦੇ ਸ਼ੀਸ਼ੇ ਵੀ ਕਾਲੇ ਕੀਤੇ ਹੋਏ ਸਨ, ਜਿਸ ਕਾਰਨ ਸ਼ੱਕ ਦੇ ਆਧਾਰ ‘ਤੇ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਇਸ ‘ਚ ਬੈਠੇ ਵਿਅਕਤੀਆਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ। ਇਸ ਦੌਰਾਨ ਲਵਪ੍ਰੀਤ ਪੁੱਤਰ ਗੁਰਪ੍ਰੀਤ ਵਾਸੀ ਚੀਮਾ ਵਾਰਡ ਥਾਣਾ ਬਿਆਸ ਅਤੇ ਹਰਪ੍ਰੀਤ ਉਰਫ ਹੈਪੀ ਪੁੱਤਰ ਤਰਸੇਮ ਸਿੰਘ ਵਾਸੀ ਜੱਲੂਪੁਰ ਖੇੜਾ ਥਾਣਾ ਖਿਲਜੀਆਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਕੋਲੋਂ 4 ਗ੍ਰਾਮ ਆਈਸ ਡਰੱਗ, ਤੋਲਣ ਵਾਲਾ ਸਕੇਲ, ਲਾਈਟਰ ਆਦਿ ਵੀ ਬਰਾਮਦ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਕੋਲੋਂ ਦੋ ਫੋਨ ਬਰਾਮਦ ਹੋਏ।