ਹਰਿਆਣਾ : ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਨੇ ਦੇਰ ਰਾਤ ਚੰਡੀਗੜ੍ਹ ‘ਚ ਫ਼ਿਲਮ ‘ਦਿ ਸਾਬਰਮਤੀ ਰਿਪੋਰਟ’ (The Film ‘The Sabarmati Report’) ਦੇਖਣ ਤੋਂ ਬਾਅਦ ਹਰਿਆਣਾ ‘ਚ ਇਸਨੂੰ ਟੈਕਸ ਮੁਕਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਫ਼ਿਲਮ 27 ਫਰਵਰੀ 2002 ਨੂੰ ਗੋਧਰਾ ‘ਚ ਵਾਪਰੇ ਸਾਬਰਮਤੀ ਐਕਸਪ੍ਰੈਸ ਰੇਲ ਹਾਦਸੇ ’ਤੇ ਆਧਾਰਿਤ ਹੈ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਪਣੇ ਮੰਤਰੀ ਮੰਡਲ ਨਾਲ ਬੀਤੀ ਸ਼ਾਮ ਚੰਡੀਗੜ੍ਹ ਆਈ.ਟੀ ਪਾਰਕ ਦੇ ਡੀ. ਟੀ. ਮਾਲ ‘ਚ ਇਹ ਫ਼ਿਲਮ ਦੇਖਣ ਪਹੁੰਚੇ ਸਨ। ਉਨ੍ਹਾਂ ਨਾਲ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੀ ਮੌਜੂਦ ਸਨ। ਇਸ ਦੌਰਾਨ ਫ਼ਿਲਮ ਦੀ ਡਾਇਰੈਕਟਰ ਏਕਤਾ ਕਪੂਰ ਵੀ ਮੌਜੂਦ ਸਨ।

ਇਸ ਤੋਂ ਪਹਿਲਾਂ ਵਿਕਰਾਂਤ ਮੈਸੀ-ਰਾਸ਼ੀ ਖੰਨਾ ਅਤੇ ਰਿਧੀ ਡੋਗਰਾ ਸਟਾਰਰ ‘ਦਿ ਸਾਬਰਮਤੀ ਰਿਪੋਰਟ’ ਨੂੰ ਵੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ‘ਚ ਟੈਕਸ ਮੁਕਤ ਕਰ ਦਿੱਤਾ ਗਿਆ। ਗੁਜਰਾਤ ਦੇ ਗੋਧਰਾ ਕਾਂਡ ‘ਤੇ ਬਣੀ ਫ਼ਿਲਮ ‘ਦਿ ਸਾਬਰਮਤੀ ਰਿਪੋਰਟ’ ਦੀ ਫੰ ਮੋਦੀ ਨੇ ਵੀ ਤਾਰੀਫ਼ ਕੀਤੀ ਹੈ।

Leave a Reply