ਪੰਜਾਬ : ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਆਈ.ਪੀ.ਐਸ. ਆਸ਼ੀਸ਼ ਕਪੂਰ (IPS Ashish Kapoor) ਨੂੰ ਵੱਡਾ ਝਟਕਾ ਦਿੱਤਾ ਹੈ। ਜਾਣਕਾਰੀ ਮੁਤਾਬਕ ਹਾਈਕੋਰਟ ਨੇ ਏ.ਐੱਸ.ਆਈ. ਹਰਜਿੰਦਰ ਸਿੰਘ (ASI Harjinder Singh) ਨੂੰ ਮੁਆਫ਼ੀ ਦੇਣ ਅਤੇ ਉਸ ਨੂੰ ਸਰਕਾਰੀ ਗਵਾਹ ਵਜੋਂ ਸ਼ਾਮਲ ਕਰਨ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਇਸ ਮਾਮਲੇ ‘ਚ ਹੇਠਲੀ ਅਦਾਲਤ ਵੱਲੋਂ ਅੰਤਿਮ ਫ਼ੈਸਲਾ ਦੇਣ ‘ਤੇ ਲਗਾਈ ਗਈ ਪਾਬੰਦੀ ਵੀ ਹਟਾ ਦਿੱਤੀ ਗਈ ਹੈ।ਵਰਨਣਯੋਗ ਹੈ ਕਿ ਆਸ਼ੀਸ਼ ਕਪੂਰ ਨੇ ਪਟੀਸ਼ਨ ਦਾਇਰ ਕਰਦੇ ਹੋਏ ਹਾਈ ਕੋਰਟ ਨੂੰ ਦੱਸਿਆ ਸੀ ਕਿ 1 ਕਰੋੜ ਰੁਪਏ ਦੀ ਰਿਸ਼ਵਤ ਲੈਣ ਦਾ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਵਿਚਾਰ ਅਧੀਨ ਹੈ। ਮੁਹਾਲੀ ਵਿੱਚ ਵਿਜੀਲੈਂਸ ਨੇ ਇਹ ਐਫਆਈਆਰ ਅਕਤੂਬਰ 2022 ਵਿੱਚ ਦਰਜ ਕਰਵਾਈ ਸੀ।

ਸਹਿ ਮੁਲਜ਼ਮ ਏਐਸਆਈ ਹਰਜਿੰਦਰ ਸਿੰਘ ਨੂੰ ਇਸ ਕੇਸ ਵਿੱਚ ਅਦਾਲਤ ਵੱਲੋਂ ਮੁਆਫ਼ ਕਰ ਦਿੱਤਾ ਗਿਆ ਅਤੇ ਉਹ ਗਵਾਹ ਬਣ ਗਿਆ।ਉਸ ਦੇ ਗਵਾਹ ਵਜੋਂ ਬਿਆਨ ਦਰਜ ਕਰਨ ਦੇ ਹੁਕਮ ਵਿਸ਼ੇਸ਼ ਅਦਾਲਤ ਨੇ ਦਿੱਤੇ ਸਨ। ਇਸ ਸਬੰਧੀ ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਪਟੀਸ਼ਨ ਰੱਦ ਕਰ ਦਿੱਤੀ ਹੈ। ਨਾਲ ਹੀ ਇਸ ਮਾਮਲੇ ‘ਚ ਅੰਤਿਮ ਹੁਕਮ ਜਾਰੀ ਕਰਨ ‘ਤੇ ਲਗਾਈ ਪਾਬੰਦੀ ਵੀ ਹਟਾ ਦਿੱਤੀ ਗਈ ਹੈ।

Leave a Reply