ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ (Assistant Professors and Librarians) ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਸਰਕਾਰ ਨੇ ਇਸ ਫ਼ੈਸਲੇ ਨੂੰ ਡਬਲ ਬੈਂਚ ਵਿੱਚ ਚੁਣੌਤੀ ਦਿੱਤੀ ਸੀ। ਅਦਾਲਤ ਦੇ ਡਬਲ ਬੈਂਚ ਨੇ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹਾਈਕੋਰਟ ਦੇ ਫ਼ੈਸਲੇ ਤੋਂ ਸਪੱਸ਼ਟ ਹੋ ਗਿਆ ਹੈ ਕਿ ਹੁਣ ਇਸ ਭਰਤੀ ਪ੍ਰਕਿਰਿਆ ਵਿਚ ਸ਼ਾਮਲ ਲੋਕ ਨੌਕਰੀਆਂ ਹਾਸਲ ਕਰ ਸਕਣਗੇ। ਹਾਲਾਂਕਿ ਪਹਿਲਾਂ ਦੀ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਗਿਆ ਸੀ। ਇਹ ਵੀ ਕਿਹਾ ਗਿਆ ਕਿ ਭਰਤੀ ਪ੍ਰਕਿਰਿਆ ਵਿੱਚ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਸੀ।
ਇਸ ਫ਼ੈਸਲੇ ਤੋਂ ਬਾਅਦ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਮਿਲ ਗਈ ਹੈ। ਪੰਜਾਬ ਸਰਕਾਰ ਨੂੰ ਹਾਈ ਕੋਰਟ ਦੇ ਡਬਲ ਬੈਂਚ ਤੋਂ ਵੱਡੀ ਰਾਹਤ ਮਿਲੀ ਹੈ।