ਅਕਤੂਬਰ ਮਹੀਨੇ ‘ਚ ਇਨ੍ਹਾਂ ਦਿਨਾਂ ਨੂੰ ਬੰਦ ਰਹਿਣਗੇ ਸਕੂਲ, ਬੈਂਕ ‘ਤੇ ਦਫਤਰ
By admin / September 27, 2024 / No Comments / Punjabi News
ਪੰਜਾਬ : ਅਕਤੂਬਰ ਮਹੀਨੇ ‘ਚ ਛੁੱਟੀਆਂ ਹੀ ਛੁੱਟੀਆਂ ਹਨ। ਦਰਅਸਲ, ਦੇਸ਼ ਭਰ ਵਿੱਚ ਦਾ ਸਭ ਤੋਂ ਵੱਡਾ ਤਿਉਹਾਰਾਂ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਅਗਲੇ ਮਹੀਨੇ ਦੀਵਾਲੀ-ਦੁਸਹਿਰੇ ਸਮੇਤ ਕਈ ਅਹਿਮ ਤਿਉਹਾਰ ਆ ਰਹੇ ਹਨ। ਅਕਤੂਬਰ ਮਹੀਨੇ ਵਿੱਚ ਗਾਂਧੀ ਜਯੰਤੀ, ਦੁਸਹਿਰਾ, ਦੀਵਾਲੀ ਵਰਗੀਆਂ ਜਨਤਕ ਛੁੱਟੀਆਂ ਆ ਰਹੀਆਂ ਹਨ। ਇਨ੍ਹਾਂ ਦਿਨਾਂ ‘ਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ।
ਅਕਤੂਬਰ ਦੀ ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਪੰਜਾਬ ਅਤੇ ਰਾਜਸਥਾਨ ਵਿੱਚ 3 ਅਕਤੂਬਰ ਨੂੰ ਮਹਾਰਾਜਾ ਅਗਰਸੇਨ ਜੈਅੰਤੀ ਦੀ ਛੁੱਟੀ ਰਹੇਗੀ। ਇਸ ਦਾ ਮਤਲਬ ਹੈ ਕਿ ਮਹੀਨੇ ਦੀ ਸ਼ੁਰੂਆਤ ‘ਚ ਸਕੂਲ, ਕਾਲਜ, ਬੈਂਕ ਆਦਿ 2 ਦਿਨ ਬੰਦ ਰਹਿਣਗੇ। ਇਸ ਤੋਂ ਬਾਅਦ 11 ਅਕਤੂਬਰ ਨੂੰ ਦੁਰਗਾ ਅਸ਼ਟਮੀ ਦੇ ਮੌਕੇ ‘ਤੇ ਕਈ ਸੂਬਿਆਂ ‘ਚ ਛੁੱਟੀ ਰਹੇਗੀ। ਇਸ ਦੇ ਨਾਲ ਹੀ 12 ਅਕਤੂਬਰ ਨੂੰ ਦੁਸਹਿਰੇ ਅਤੇ 31 ਅਕਤੂਬਰ ਨੂੰ ਦੀਵਾਲੀ ਮੌਕੇ ਦੇਸ਼ ਭਰ ਵਿੱਚ ਛੁੱਟੀ ਰਹੇਗੀ।