ਪੰਜਾਬ: ਪੰਜਾਬ ਦੀ ਰਾਜਨੀਤੀ ਨਾਲ ਜੁੜੀ ਇਸ ਸਮੇਂ ਦੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਅਕਾਲੀ ਆਗੂ ਪਵਨ ਟੀਨੂੰ (Senior Akali leader Pawan Tinu) ‘ਆਪ’ ਵਿੱਚ ਸ਼ਾਮਲ ਹੋ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਪਵਨ ਟੀਨੂੰ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਕੀਤਾ ਹੈ। ‘ਆਪ’ ‘ਚ ਸ਼ਾਮਲ ਹੋਣ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਹੈ ਕਿ ‘ਆਪ’ ਜਲੰਧਰ ਤੋਂ ਪਵਨ ਟੀਨੂੰ ਨੂੰ ਉਮੀਦਵਾਰ ਬਣਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਪਵਨ ਟੀਨੂੰ ਆਦਮਪੁਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ 2012-2017 ਵਿੱਚ ਦੋ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਦੱਸ ਦੇਈਏ ਕਿ ਪਵਨ ਟੀਨੂੰ 2014 ਵਿੱਚ ਜਲੰਧਰ ਤੋਂ ਲੋਕ ਸਭਾ ਚੋਣ ਹਾਰ ਗਏ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਵੀ ਹਾਰ ਗਏ ਸਨ।

Leave a Reply