November 5, 2024

ਅਜਨਾਲਾ ‘ਚ ਕਲਯੁਗੀ ਪੁੱਤਰ ਨੇ ਲਈ ਆਪਣੇ 3 ਪਰਿਵਾਰਕਾਂ ਮੈਂਬਰਾਂ ਦੀ ਜਾਨ

murder

ਚੇਤਨਪੁਰਾ : ਤਹਿਸੀਲ ਅਜਨਾਲਾ (Ajnala) ਅਧੀਨ ਪੈਂਦੇ ਪਿੰਡ ਕੰਦੋਵਾਲੀ (Kandowali) ਵਿੱਚ ਇੱਕ ਕਲਯੁਗੀ ਪੁੱਤਰ ਨੇ ਸੰਗੀਨ ਵਾਰਦਾਤ ਨੂੰ ਅੰਜਾਮ ਦਿੰਦਿਆਂ ਆਪਣੀ ਮਾਂ, ਭਰਜਾਈ ਅਤੇ ਢਾਈ ਸਾਲਾ ਭਤੀਜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।

ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਨੌਜਵਾਨ ਅੰਮ੍ਰਿਤਪਾਲ ਸਿੰਘ ਨੇ ਆਪਣੀ ਮਾਂ ਮਨਬੀਰ ਕੌਰ, ਭਰਜਾਈ ਅਵਨੀਤ ਕੌਰ ਅਤੇ ਭਤੀਜੇ ਸਮਰਥ ਸਿੰਘ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਹ ਖੁਦ ਥਾਣਾ ਝੰਡੇਰ ਪਹੁੰਚ ਗਿਆ ਅਤੇ ਖੁਦ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਟੀਮ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

By admin

Related Post

Leave a Reply