ਪੰਜਾਬ : ਤਿਉਹਾਰਾਂ ਦੇ ਸੀਜ਼ਨ ਦੌਰਾਨ ਪੁਲਿਸ ਦੀ ਸਖਤੀ ਦੇ ਬਾਵਜੂਦ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਨੇ ਨਵੇਂ ਖੁੱਲ੍ਹੇ ਜਿੰਮ ਦੇ ਬਾਹਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਇੱਕ ਗੋਲੀ ਜਿੰਮ ਦੇ ਟਰੇਨਰ ਨੂੰ ਵੀ ਲੱਗੀ ਅਤੇ ਖੁਸ਼ਕਿਸਮਤੀ ਨਾਲ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।
ਨਵੇਂ ਖੁੱਲ੍ਹੇ ਡਾਇਮੰਡ ਫਿਟਨੈੱਸ ਜਿਮ ਦੇ ਬਾਹਰ ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਸੀ.ਸੀ.ਟੀ.ਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਜਿੰਮ ਮਾਲਕ ਨੇ ਦੱਸਿਆ ਕਿ ਉਸ ਨੇ ਕੁਝ ਦਿਨ ਪਹਿਲਾਂ ਹੀ ਨਵਾਂ ਜਿੰਮ ਖੋਲ੍ਹਿਆ ਸੀ, ਉਸ ਤੋਂ ਬਾਅਦ ਹੀ ਕੁਝ ਲੋਕ ਉਸ ਨੂੰ ਧਮਕੀਆਂ ਦੇ ਰਹੇ ਸਨ। ਉਸ ਨੇ ਦੱਸਿਆ ਕਿ ਕੁਝ ਲੋਕ ਇਕ ਕਾਰ ਵਿਚ ਆਏ ਅਤੇ ਉਨ੍ਹਾਂ ਨੇ ਆਉਂਦੇ ਹੀ ਗੋਲੀਆਂ ਚਲਾ ਦਿੱਤੀਆਂ।
ਦੂਜੇ ਪਾਸੇ ਡੀ.ਐਸ.ਪੀ ਕਮਲਮੀਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮਿਲੀ ਤਾਂ ਉਹ ਤੁਰੰਤ ਟੀਮ ਨਾਲ ਉਥੇ ਪੁੱਜੇ। ਇਸ ਦੌਰਾਨ ਮੌਕੇ ‘ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ‘ਤੇ 5-6 ਰਾਉਂਡ ਫਾਇਰ ਕੀਤੇ ਗਏ। ਜਿਮ ਮਾਲਕ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।