ਮੁੰਬਈ : ਟੀਵੀ ਇੰਡਸਟਰੀ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ‘ਕਿਉਕਿ ਸਾਸ ਭੀ ਕਭੀ ਬਹੂ ਥੀ’ ਅਤੇ ਕਸੌਟੀ ਵਰਗੇ ਕਈ ਸੀਰੀਅਲਾਂ ‘ਚ ਨਜ਼ਰ ਆ ਚੁੱਕੇ ਅਦਾਕਾਰ ਵਿਕਾਸ ਸੇਠੀ (Actor Vikas Sethi) ਇਸ ਦੁਨੀਆ ‘ਚ ਨਹੀਂ ਰਹੇ। ਉਨ੍ਹਾਂ ਦੀ 48 ਸਾਲ ਦੀ ਉਮਰ ‘ਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦੇ ਹੀ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਗਈ ਅਤੇ ਪ੍ਰਸ਼ੰਸਕਾਂ ਨੂੰ ਵੀ ਵਿਸ਼ਵਾਸ ਨਹੀਂ ਹੋ ਰਿਹਾ ਸੀ ਕਿ ਵਿਕਾਸ ਹੁਣ ਇਸ ਦੁਨੀਆ ‘ਚ ਨਹੀਂ ਰਹੇ।
ਵਿਕਾਸ ਸੇਠੀ ਦੀ ਉਮਰ ਸਿਰਫ 48 ਸਾਲ ਸੀ ਅਤੇ ਖ਼ਬਰਾਂ ਮੁਤਾਬਕ ਵਿਕਾਸ ਸੇਠੀ ਦਾ ਦੇਹਾਂਤ 8 ਸਤੰਬਰ ਨੂੰ ਯਾਨੀ ਅੱਜ ਹੋਇਆ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਨੂੰ ਸੌਂਦੇ ਸਮੇਂ ਦਿਲ ਦਾ ਦੌਰਾ ਪਿਆ ਅਤੇ ਉਹ ਸੁੱਤੇ ਹੀ ਰਹੇ। ਹਾਲਾਂਕਿ ਅਜੇ ਤੱਕ ਉਨ੍ਹਾਂ ਦੀ ਮੌਤ ‘ਤੇ ਪਰਿਵਾਰ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਵਿਕਾਸ ਸੇਠੀ ਆਪਣੇ ਪਿੱਛੇ ਪਤਨੀ ਅਤੇ ਛੋਟੇ ਜੁੜਵਾ ਬੱਚੇ ਛੱਡ ਗਏ ਹਨ। ਉਨ੍ਹਾਂ ਦੀ ਮੌਤ ਨਾਲ ਪਰਿਵਾਰ ਦੇ ਨਾਲ-ਨਾਲ ਟੀਵੀ ਇੰਡਸਟਰੀ ਨੂੰ ਵੀ ਵੱਡਾ ਸਦਮਾ ਲੱਗਾ ਹੈ।
ਕੰਮ ਦੀ ਗੱਲ ਕਰੀਏ ਤਾਂ ਉਹ ‘ਕਿਉਕਿ ਸਾਸ ਭੀ ਕਭੀ ਬਹੂ ਥੀ’, ‘ਕਹੀਂ ਤੋ ਹੋਗਾ’, ‘ਕਸੌਟੀ ਜ਼ਿੰਦਗੀ ਕੀ’ ਸਮੇਤ ਕਈ ਸੀਰੀਅਲਾਂ ‘ਚ ਕੰਮ ਕਰ ਚੁੱਕੇ ਸਨ। ਇਸ ਤੋਂ ਇਲਾਵਾ ਉਹ ਸੋਸ਼ਲ ਮੀਡੀਆ ਦੀ ਦੁਨੀਆ ‘ਚ ਵੀ ਕਾਫੀ ਐਕਟਿਵ ਸੀ। ਉਨ੍ਹਾਂ ਦੀ ਆਖਰੀ ਪੋਸਟ 12 ਮਈ ਨੂੰ ਸੀ, ਜਿਸ ‘ਚ ਉਹ ਆਪਣੀ ਮਾਂ ਨਾਲ ਨਜ਼ਰ ਆ ਰਹੇ ਹਨ।