ਰੋਪੜ: ਪੰਜਾਬ ਦੇ ਨਵਾਂਸ਼ਹਿਰ ‘ਚ ਗੋਲੀਬਾਰੀ ਕਾਰਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਹਰਵਿੰਦਰ ਸਿੰਘ (Policeman Harwinder Singh) ਦੀ ਅਦਾਲਤ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ।

ਦਰਅਸਲ ਹਰਵਿੰਦਰ ਸਿੰਘ ਇੱਕ ਕੇਸ ਵਿੱਚ ਇੱਕ ਮੁਲਜ਼ਮ ਨੂੰ ਪੇਸ਼ ਹੋਣ ਲਈ ਅਦਾਲਤ ਵਿੱਚ ਲੈ ਕੇ ਆਇਆ ਸੀ। ਇਸ ਦੌਰਾਨ ਉਹ ਵਾਸ਼ਰੂਮ ਗਿਆ, ਜਿੱਥੇ ਅਚਾਨਕ ਉਨ੍ਹਾਂ ਦੀ ਰਾਈਫਲ ਡਿੱਗ ਪਈ ਅਤੇ ਗੋਲੀ ਚੱਲ ਗਈ ਅਤੇ ਮੌਕੇ ‘ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਗੋਲੀ ਚੱਲਣ ਦੀ ਆਵਾਜ਼ ਸੁਣਦੇ ਹੀ ਕਚਹਿਰੀ ‘ਚ ਭਾਜੜਾਂ ਪੈ ਗਈਆਂ ਅਤੇ ਜਦੋਂ ਲੋਕਾਂ ਨੇ ਵਾਸ਼ਰੂਮ ‘ਚ ਜਾ ਕੇ ਦੇਖਿਆ ਤਾਂ ਪੁਲਿਸ ਮੁਲਾਜ਼ਮ ਹਰਵਿੰਦਰ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਚੁੱਕੀ ਸੀ। ਹਰਵਿੰਦਰ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਉਨ੍ਹਾਂ ਦੇ ਪਰਿਵਾਰ ‘ਤੇ ਦੁੱਖ ਦਾ ਪਹਾੜ ਟੁੱਟ ਗਿਆ ਅਤੇ ਪਰਿਵਾਰਕ ਮੈਂਬਰ ਰੋ-ਰੋ ਕੇ ਰੋ ਰਹੇ ਸਨ।

Leave a Reply