ਅਦਾਲਤ ਨੇ CM ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜਿਆ
By admin / June 29, 2024 / No Comments / Punjabi News
ਨਵੀਂ ਦਿੱਲੀ: ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ (Judicial Custody) ‘ਚ ਭੇਜ ਦਿੱਤਾ ਹੈ। ਕੇਜਰੀਵਾਲ ਨੂੰ ਤਿੰਨ ਦਿਨ ਦੀ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਸੀ.ਬੀ.ਆਈ. ਨੇ ਅਦਾਲਤ ਵਿੱਚ ਪੇਸ਼ ਕੀਤਾ।
ਮੁੱਖ ਮੰਤਰੀ ਨੂੰ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਵਿੱਚ ਬੇਨਿਯਮੀਆਂ ਦੇ ਮਾਮਲੇ ਵਿੱਚ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 21 ਮਾਰਚ ਨੂੰ ਕੇਜਰੀਵਾਲ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਜ਼ਮਾਨਤ ਮਿਲੀ ਸੀ, ਜਿਸ ‘ਤੇ ਦਿੱਲੀ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ।