November 5, 2024

ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਆਈ ਖੁਸ਼ਖਬਰੀ

ਜੰਮੂ : ਸ਼੍ਰੀ ਅਮਰਨਾਥ ਯਾਤਰਾ (Shri Amarnath Yatra) ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਜਾਣਕਾਰੀ ਮੁਤਾਬਕ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ (Jammu and Kashmir) ‘ਚ 29 ਜੂਨ ਤੋਂ ਸਾਲਾਨਾ ਸ਼੍ਰੀ ਅਮਰਨਾਥ ਯਾਤਰਾ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਹ 52 ਰੋਜ਼ਾ ਸਾਲਾਨਾ ਤੀਰਥ ਯਾਤਰਾ 29 ਜੂਨ ਤੋਂ ਸ਼ੁਰੂ ਹੋਣ ਤੋਂ ਬਾਅਦ 19 ਅਗਸਤ ਨੂੰ ਰੱਖੜੀ ਵਾਲੇ ਦਿਨ ਸਮਾਪਤ ਹੋਵੇਗੀ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਉਪ ਰਾਜਪਾਲ ਅਤੇ ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਦੇ ਚੇਅਰਮੈਨ ਮਨੋਜ ਸਿਨਹਾ ਨੇ ਯਾਤਰਾ ਦੇ ਪ੍ਰਬੰਧਾਂ ਅਤੇ ਤਿਆਰੀਆਂ ‘ਤੇ ਚਰਚਾ ਕਰਨ ਲਈ ਰਾਜ ਭਵਨ ‘ਚ ਬੈਠਕ ਦੀ ਪ੍ਰਧਾਨਗੀ ਕੀਤੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੀ ਸਮਾਪਤੀ ਤੋਂ ਬਾਅਦ ਪ੍ਰਸ਼ਾਸਨ ਸ਼੍ਰੀ ਅਮਰਨਾਥ ਯਾਤਰਾ ਦੀ ਤਿਆਰੀ ਸ਼ੁਰੂ ਕਰ ਦੇਵੇਗਾ। ਯਾਤਰਾ ਲਈ ਰਜਿਸਟ੍ਰੇਸ਼ਨ ਅਗਲੇ ਮਹੀਨੇ ਦੇ ਅੰਤ ਤੱਕ ਵੱਖ-ਵੱਖ ਬੈਂਕਾਂ ਦੀਆਂ ਸ਼ਾਖਾਵਾਂ ਵਿੱਚ ਸ਼ੁਰੂ ਹੋਣ ਦੀ ਉਮੀਦ ਹੈ। ਯਾਤਰਾ ਆਰਤੀ ਦਾ ਸਿੱਧਾ ਪ੍ਰਸਾਰਣ ਜੁਲਾਈ ਮਹੀਨੇ ਤੋਂ ਸ਼ੁਰੂ ਹੋਵੇਗਾ। ਜ਼ਿਕਰਯੋਗ ਹੈ ਕਿ ਬਾਲਟਾਲ ਅਤੇ ਪਹਿਲਗਾਮ ਮਾਰਗਾਂ ਤੋਂ ਪਿਛਲੇ ਸਾਲ 1 ਜੁਲਾਈ ਨੂੰ ਸ਼ੁਰੂ ਹੋਈ ਅਮਰਨਾਥ ਯਾਤਰਾ ਦੌਰਾਨ 4.5 ਲੱਖ ਸ਼ਰਧਾਲੂਆਂ ਨੇ ਬਾਬਾ ਬਰਫਾਨੀ ਦੇ ਦਰਸ਼ਨ ਕੀਤੇ ਸਨ।

By admin

Related Post

Leave a Reply