Mon. May 20th, 2024

ਅਮਰੀਕਾ ‘ਚ ਕਾਰ ਨੂੰ ਅੱਗ ਲੱਗਣ ਕਾਰਨ ਭਾਰਤੀ ਮੂਲ ਦੇ ਪਰਿਵਾਰ ਦੀ ਹੋਈ ਮੌਤ

By admin Apr27,2024

ਕੈਲੀਫੋਰਨੀਆ:- ਕੈਲੀਫੋਰਨੀਆ ਤੋਂ ਇੱਕ ਬੇਹੱਦ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਸੂਬੇ ਦੇ ਸੈਨ ਫਰਾਂਸਿਸਕੋ ਬੇਅ ਇਲਾਕੇ ਦੇ ਨੇੜੇ ਪਲੇਸੈਂਟਨ ਵਿੱਚ ਇੱਕ ਇਲੈਕਟ੍ਰਿਕ ਕਾਰ ਹਾਦਸਾ ਗ੍ਰਸਤ ਹੋ ਗਈ ਜਿਸ ਕਾਰਨ ਕਾਰ ਵਿੱਚ ਸਵਾਰ ਭਾਰਤੀ ਪਰਿਵਾਰ ਦੇ 4 ਜੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ‘ਚ ਪਤੀ-ਪਤਨੀ ਸਮੇਤ 2 ਬੱਚੇ ਸ਼ਾਮਲ ਸਨ।

ਇਹ ਹਾਦਸਾ ਰਾਤ ਵੇਲੇੇ ਕਰੀਬ ਸਟੋਨਰਿਜ ਡਰਾਈਵ ਨੇੜੇ ਵਾਪਰਿਆ। ਜਿਸ ਦੌਰਾਨ ਕਾਰ ਸੜਕ ਕਿਨਾਰੇ ਇੱਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਕਾਰ ਨੂੰ ਭਿਆਨਕ ਅੱਗ ਲੱਗ ਗਈ। ਦਰਦਨਾਕ ਹਾਦਸੇ ‘ਚ ਕਾਰ ਪੂਰੀ ਤਰ੍ਹਾਂ ਸੜ ਗਈ ਤੇ ਕਾਰ ਸਵਾਰ ਲੋਕ ਕਾਰ ‘ਚੋਂ ਬਾਹਰ ਨਾ ਨਿਕਲ ਸਕੇ ਤੇ ਅੱਗ ਦੀ ਲਪੇਟ ਵਿੱਚ ਆ ਗਏ। ਜਿਸ ਕਾਰਨ ਮੌਕੇ ’ਤੇ ਹੀ ਪੂਰੇ ਪਰਿਵਾਰ ਦੀ ਸੜ ਜਾਣ ਕਾਰਨ ਮੌਤ ਹੋ ਗਈ।

ਇਸ ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਬਿਆਨ ਜਾਰੀ ਕਰ ਕੇ ਦੱਸਿਆ ਕਿ ਫਿਲਹਾਲ ਮਾਮਲੇ ਦੀ ਕੋਈ ਜ਼ਿਆਦਾ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ ਹੈ, ਜਾਂਚ ਦੌਰਾਨ ਕੋਈ ਵੀ ਸੂਚਨਾ ਪ੍ਰਾਪਤ ਹੁੰਦੀ ਹੈ ਤਾਂ ਉਹ ਜ਼ਰੂਰ ਸਾਂਝੀ ਕੀਤੀ ਜਾਵੇਗੀ। ਪਰ ਇਹ ਬੇਹੱਦ ਹੀ ਦਰਦਨਾਕ ਹਾਦਸਾ ਹੈ ਜਿਸ ਨੇ ਪੂਰਾ ਪਰਿਵਾਰ ਉਜਾੜ ਕੇ ਰੱਖ ਦਿੱਤਾ।

The post ਅਮਰੀਕਾ ‘ਚ ਕਾਰ ਨੂੰ ਅੱਗ ਲੱਗਣ ਕਾਰਨ ਭਾਰਤੀ ਮੂਲ ਦੇ ਪਰਿਵਾਰ ਦੀ ਹੋਈ ਮੌਤ appeared first on Timetv.

By admin

Related Post

Leave a Reply

Discover more from CK Media Network

Subscribe now to keep reading and get access to the full archive.

Continue reading