ਅੰਮ੍ਰਿਤਸਰ : ਬੀਤੇ ਦਿਨ ਹੋਏ ਅਹਿਮਦਾਬਾਦ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਕੀਤਾ ਦਿੱਤਾ ਹੈ। ਇਸ ਹੋਏ ਭਿਆਨਕ ਹਾਦਸੇ ਨੂੰ ਲੈ ਕੇ ਧਾਰਮਿਕ ਤੇ ਸਿਆਸੀ ਆਗੂਆਂ ਵੱਲੋ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਹੋਏ ਭਿਆਨਕ ਜਹਾਜ਼ ਹਾਦਸੇ ’ਚ ਕੀਮਤੀ ਜਾਨਾਂ ਦੇ ਨੁਕਸਾਨ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹਾਦਸਾ ਸਿਰਫ ਇੱਕ ਹਵਾਈ ਦੁਰਘਟਨਾ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਪੀੜਾਮਈ ਹੈ। ਇਸ ਘਟਨਾ ਨੇ ਅਨੇਕਾਂ ਪਰਿਵਾਰਾਂ ਦੀਆਂ ਜਿੰਦਗੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਐਡਵੋਕੇਟ ਧਾਮੀ ਨੇ ਇਸ ਦੁਰਘਟਨਾ ਵਿਚ ਜਾਨਾਂ ਗਵਾਉਣ ਵਾਲਿਆਂ ਦੀ ਆਤਮਿਕ ਸ਼ਾਂਤੀ ਲਈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਹ ਪੀੜ੍ਹਾ ਸਹਿਣ ਕਰਨ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ।
The post ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਹੋਏ ਭਿਆਨਕ ਜਹਾਜ਼ ਹਾਦਸੇ ਨੂੰ ਲੈ ਕੇ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ appeared first on TimeTv.
Leave a Reply