ਅੰਮ੍ਰਿਤਸਰ : ਅੰਮ੍ਰਿਤਸਰ (Amritsar) ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ (Shiromani Gurdwara Parbandhak Committee) ਵਿੱਚ ਮੁਲਾਜ਼ਮਾਂ ਵਿਚਾਲੇ ਖੂਨੀ ਝੜਪ ਹੋ ਗਈ, ਜਿਸ ਵਿੱਚ ਇੱਕ ਮੁਲਾਜ਼ਮ ਦੇ ਕਤਲ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਇਕ ਮੁਲਾਜ਼ਮ ਨੇ ਦੂਜੇ ਮੁਲਾਜ਼ਮ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਰਮਚਾਰੀ ਸੁਖਬੀਰ ਸਿੰਘ ਨੇ ਖਾਤਾ ਸ਼ਾਖਾ ਦੇ ਸੇਵਾਦਾਰ ਦਰਬਾਰਾ ਸਿੰਘ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਖਾਣੇ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਹੋ ਗਈ। ਝਗੜਾ ਇੰਨਾ ਵੱਧ ਗਿਆ ਕਿ ਸੁਖਬੀਰ ਸਿੰਘ ਨੇ ਦਰਬਾਰਾ ਸਿੰਘ ‘ਤੇ ਤਲਵਾਰ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ, ਜਿਸ ਨੂੰ ਤੁਰੰਤ ਗੁਰੂ ਰਾਮਦਾਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਪਰ ਉਸ ਦੀ ਮੌਤ ਹੋ ਗਈ।