ਅੰਮ੍ਰਿਤਸਰ : ਅੰਮ੍ਰਿਤਸਰ (Amritsar) ਤੋਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਪਿੰਡ ਦਰਬੁਰਜੀ ‘ਚ ਅੱਜ ਤੜਕੇ ਤਿੰਨ ਬਦਮਾਸ਼ਾਂ ਨੇ ਘਰ ‘ਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ, ਜਿਸ ਦੀ ਵੀਡੀਓ ਘਰ ‘ਚ ਲੱਗੇ ਸੀ.ਸੀ.ਟੀ.ਵੀ ‘ਚ ਕੈਦ ਹੋ ਗਈ। ਹਾਲ ਹੀ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਕੁਝ ਹਮਲਾਵਰਾਂ ਨੇ ਅੰਮ੍ਰਿਤਸਰ ਵਿੱਚ ਇੱਕ ਘਰ ਵਿੱਚ ਦਾਖਲ ਹੋ ਕੇ ਇੱਕ ਔਰਤ ਦਾ ਕਤਲ ਕਰ ਦਿੱਤਾ ਸੀ ਅਤੇ ਇਸ ਮਾਮਲੇ ਨੂੰ 24 ਘੰਟੇ ਵੀ ਨਹੀਂ ਹੋਏ ਸਨ ਕਿ ਅੰਮ੍ਰਿਤਸਰ ਦੇ ਦਰਬੁਰਜੀ ਵਿੱਚ ਇੱਕ ਐਨ.ਆਰ.ਆਈ. ਹਮਲਾਵਰ ਨੌਜਵਾਨ ਦੇ ਘਰ ‘ਚ ਦਾਖਲ ਹੋਏ ਅਤੇ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ।

ਜਾਣਕਾਰੀ ਅਨੁਸਾਰ ਅੰਮ੍ਰਿਤਸਰ-ਜਲੰਧਰ ਜੀ.ਟੀ. ਕਸਬਾ ਦਰਬੁਰਜੀ ‘ਚ ਅਮਰੀਕਾ ‘ਚ ਜੰਮੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਤਿੰਨ ਬਦਮਾਸ਼ ਘਰ ‘ਚ ਦਾਖਲ ਹੁੰਦੇ ਹਨ ਅਤੇ ਵਿਅਕਤੀ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੰਦੇ ਹਨ। ਇਸ ਦੌਰਾਨ ਜਦੋਂ ਇਹ ਘਟਨਾ ਵਾਪਰੀ ਤਾਂ ਪੂਰਾ ਪਰਿਵਾਰ ਘਰ ਵਿੱਚ ਹੀ ਸੀ ਅਤੇ ਪਰਿਵਾਰ ਵੀ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 7.30 ਵਜੇ ਦੇ ਕਰੀਬ ਦੋ ਵਿਅਕਤੀ ਦਰਬੁਰਜੀ ਵਿੱਚ ਅਮਰੀਕਨ ਨਾਗਰਿਕ ਨੌਜਵਾਨ ਰਿੰਕੂ ਪੁੱਤਰ ਸ਼ਰਮ ਸਿੰਘ ਦੇ ਘਰ ਆਏ, ਰਿੰਕੂ ਨੂੰ ਤਿੰਨ ਗੋਲੀਆਂ ਮਾਰ ਕੇ ਫ਼ਰਾਰ ਹੋ ਗਏ। ਨੌਜਵਾਨ ਰਿੰਕੂ ਨੂੰ ਗੰਭੀਰ ਹਾਲਤ ਵਿੱਚ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਤਿੰਨ ਹਮਲਾਵਰਾਂ ਕਾਰ ਦੀ ਆਰ.ਸੀ. ਪੁੱਛਣ ਦੇ ਬਹਾਨੇ ਘਰ ਅੰਦਰ ਦਾਖਲ ਹੋਏ ਅਤੇ ਇਸ ਤੋਂ ਬਾਅਦ ਉਨ੍ਹਾਂ ਨੌਜਵਾਨ ਸੁਖਚੈਨ ਸਿੰਘ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਇਸ ਦੌਰਾਨ ਜ਼ਖਮੀ ਨੌਜਵਾਨ ਦੇ ਪਰਿਵਾਰਕ ਮੈਂਬਰ ਹਮਲਾਵਰਾਂ ਅੱਗੇ ਹੱਥ ਜੋੜਦੇ ਰਹੇ ਪਰ ਹਮਲਾਵਰਾਂ ਨੇ ਕੋਈ ਗੱਲ ਨਹੀਂ ਸੁਣੀ ਅਤੇ ਨੌਜਵਾਨ ਸੁਖਚੈਨ ਸਿੰਘ ਦੇ ਸਿਰ ਅਤੇ ਗਰਦਨ ‘ਚ ਗੋਲੀ ਮਾਰ ਦਿੱਤੀ, ਅਤੇ ਨੌਜਵਾਨ ਉਥੋਂ ਫ਼ਰਾਰ ਹੋ ਗਏ। ਫਿਲਹਾਲ ਪੁਲਿਸ ਵੱਲੋਂ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜ਼ਖਮੀ ਨੌਜਵਾਨ ਹਸਪਤਾਲ ‘ਚ ਦਾਖਲ ਹੈ ਅਤੇ ਉਸ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ‘ਚ ਹਨ। ਫਿਲਹਾਲ ਜ਼ਖਮੀ ਨੌਜਵਾਨ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Leave a Reply