ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ “ਆਪ੍ਰੇਸ਼ਨ ਸ਼ੀਲਡ” ਤਹਿਤ, ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਈ ਨੂੰ ਇੱਕ ਮੌਕ ਡਰਿੱਲ ਕੀਤੀ ਜਾਵੇਗੀ। ਇਸ ਮੌਕੇ, ਸ਼ਾਮ 6:00 ਵਜੇ ਤੋਂ 6:30 ਵਜੇ ਤੱਕ ਅਤੇ ਸ਼ਾਮ 8:00 ਵਜੇ ਤੋਂ 8:30 ਵਜੇ ਤੱਕ ਪੂਰੇ ਇਲਾਕੇ ਨੂੰ ਬਲੈਕ ਆਊਟ ਕੀਤਾ ਜਾਵੇਗਾ।
ਪ੍ਰਸ਼ਾਸਨ ਨੇ ਲੋਕਾਂ ਨੂੰ ਘਬਰਾਉਣ ਦੀ ਬਜਾਏ ਸਹਿਯੋਗ ਕਰਨ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਇਹ ਮੌਕ ਡਰਿੱਲ ਸਿਰਫ ਤਿਆਰੀਆਂ ਦੀ ਜਾਂਚ ਕਰਨ ਲਈ ਕੀਤੀ ਜਾ ਰਹੀ ਹੈ ਤਾਂ ਜੋ ਸੰਭਾਵੀ ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ।
The post ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਈ ਨੂੰ ਕੀਤੀ ਜਾਵੇਗੀ ਮੌਕ ਡਰਿੱਲ appeared first on TimeTv.
Leave a Reply