ਅੰਮ੍ਰਿਤਸਰ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਤਰਨਤਾਰਨ ਵਿਖੇ ਏ-25 ਰੇਲਵੇ ਲਾਈਨ ‘ਤੇ ਬਣ ਰਹੇ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਿੰਡ ਸੁਲਤਾਨਵਿੰਡ ਦੇ ਤਾਰਾਂ ਵਾਲੇ ਪੁਲ ਤੋਂ ਤਰਨਤਾਰਨ ਸਾਹਿਬ ਨੂੰ ਜਾਣ ਵਾਲੀ ਸੜਕ ‘ਤੇ ਬਣਾਏ ਜਾ ਰਹੇ ਪੁਲਾਂ ਦਾ ਨਿਰੀਖਣ ਕੀਤਾ।
ਇਨ੍ਹਾਂ ਦੋਵਾਂ ਪੁਲਾਂ ਦੇ ਨਿਰਮਾਣ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਰਨਤਾਰਨ ਵਿਚਕਾਰ ਆਵਾਜਾਈ ਸੁਚਾਰੂ ਹੋ ਜਾਵੇਗੀ ਅਤੇ ਲੋਕਾਂ ਨੂੰ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਮੰਤਰੀ ਈ.ਟੀ.ਓ. ਨੇ ਇਨ੍ਹਾਂ ਦੋਵਾਂ ਪੁਲਾਂ ਦੇ ਨਿਰਮਾਣ ਵਿੱਚ ਲੱਗੀ ਕੰਪਨੀ ਨੂੰ ਆਦੇਸ਼ ਦਿੱਤਾ ਕਿ ਇਨ੍ਹਾਂ ਪੁਲਾਂ ਦਾ ਕੰਮ ਦਸੰਬਰ 2025 ਤੱਕ ਪੂਰਾ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਸਭ ਤੋਂ ਪਹਿਲਾਂ ਤਰਨਤਾਰਨ ਵਿੱਚ ਏ-25 ਰੇਲਵੇ ਲਾਈਨ ਕੱਕਾ ਕੰਡਿਆਲਾ ਰੇਲਵੇ ਲਾਈਨ ਦੇ ਚੱਲ ਰਹੇ ਨਿਰਮਾਣ ਦਾ ਜਾਇਜ਼ਾ ਲਿਆ।
The post ਅੰਮ੍ਰਿਤਸਰ ਦੇ ਲੋਕਾਂ ਲਈ ਖੁਸ਼ਖ਼ਬਰੀ, ਹੁਣ ਟ੍ਰੈਫਿਕ ਜਾਮ ਤੋਂ ਮਿਲੇਗੀ ਰਾਹਤ appeared first on Time Tv.
Leave a Reply