ਅੰਮ੍ਰਿਤਸਰ : ਅੰਤਰਰਾਸ਼ਟਰੀ ਸ਼੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਏਅਰਪੋਰਟ ਐਡਵਾਈਜ਼ਰੀ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਡਾਇਰੈਕਟਰ ਜਨਰਲ ਏਅਰਪੋਰਟ ਸੰਦੀਪ ਅਗਰਵਾਲ ਵੱਲੋਂ ਏਅਰਪੋਰਟ ਕੰਪਲੈਕਸ ਵਿੱਚ ਹੋਈ, ਜਿਸ ਵਿੱਚ ਸੂਬੇ ਦੀ ਤਰਫੋਂ ਪ੍ਰਸ਼ਾਸਕ ਵਜੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਹਾਜ਼ਰ ਸਨ।

ਜਾਣਕਾਰੀ ਦਿੰਦਿਆਂ ਹਵਾਈ ਅੱਡੇ ਦੇ ਡਾਇਰੈਕਟਰ ਜਨਰਲ ਸੰਦੀਪ ਅਗਰਵਾਲ ਨੇ ਦੱਸਿਆ ਕਿ ਇਸ ਵਿਸ਼ੇਸ਼ ਮੀਟਿੰਗ ਵਿੱਚ ਏ.ਏ.ਆਈ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ, ਏਅਰਲਾਈਨਜ਼ ਦੇ ਨੁਮਾਇੰਦੇ, ਫੈਡਰੇਸ਼ਨ ਆਫ ਇੰਡੀਅਨ ਏਅਰਲਾਈਨਜ਼ (ਐਫਆਈਏ), ਇੰਟਰਨੈਸ਼ਨਲ ਏਅਰ ਟਰਾਂਸਪੋਰਟ ਐਸੋਸੀਏਸ਼ਨ (ਆਈਏਟੀਏ), ਫੈਡਰੇਸ਼ਨ ਆਫ  ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਏ. ਫਿੱਕੀ), ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.), ਬਿਜ਼ਨਸ ਏਅਰਕ੍ਰਾਫਟ ਆਪਰੇਟਰਜ਼ ਐਸੋਸੀਏਸ਼ਨ (ਬੀ.ਏ.ਓ.ਏ.), ਅਤੇ ਹੋਰ ਮੈਂਬਰਾਂ ਨੇ ਭਾਗ ਲਿਆ।

ਇਸ ਮੀਟਿੰਗ ਵਿੱਚ ਕੀਤੇ ਗਏ ਵਿਸ਼ਲੇਸ਼ਣ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ ‘ਤੇ ਹਵਾਈ ਯਾਤਰੀਆਂ ਦੀ ਵਧਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਸੰਚਾਲਨ ਸੁਰੱਖਿਆ, ਯਾਤਰੀ ਸਹੂਲਤਾਂ, ਹਵਾਈ ਅੱਡੇ ਦੀਆਂ ਸਹੂਲਤਾਂ ਨੂੰ ਅਪਗ੍ਰੇਡ ਕਰਨ ਅਤੇ ਵਿਕਾਸ ਲਈ ਅਗਲੇ 5 ਸਾਲਾਂ ਵਿੱਚ ਚੁੱਕੇ ਜਾਣ ਵਾਲੇ ਵੱਡੇ ਕਾਰਜਾਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਮੀਟਿੰਗ ਨੇ ਹਵਾਈ ਅੱਡੇ ਦੇ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਨੂੰ ਲਗਾਤਾਰ ਬਿਹਤਰ ਬਣਾਉਣ, ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਲਈ ਇੱਕ ਪ੍ਰਮੁੱਖ ਗੇਟਵੇ ਵਜੋਂ ਇਸਦੀ ਭੂਮਿਕਾ ਨੂੰ ਮਜ਼ਬੂਤ ​​ਕਰਨ ਵਿੱਚ ਸਾਰੇ ਸਬੰਧਤ ਵਿਭਾਗਾਂ ਦੀ ਸਮੂਹਿਕ ਭੂਮਿਕਾ ‘ਤੇ ਕੇਂਦਰਿਤ ਜਾਂ ਵਿਸ਼ਲੇਸ਼ਣ ਕੀਤਾ।

ਏਅਰਪੋਰਟ ਡਾਇਰੈਕਟਰ ਸੰਦੀਪ ਅਗਰਵਾਲ ਨੇ ਦੱਸਿਆ ਕਿ ਅੰਮ੍ਰਿਤਸਰ ਏਅਰਪੋਰਟ ‘ਤੇ ਸਫਰ ਕਰਨ ਵਾਲੇ ਯਾਤਰੀਆਂ ਦੀ ਗਿਣਤੀ ਪਹਿਲਾਂ ਨਾਲੋਂ ਕਿਤੇ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ 31 ਲੱਖ ਯਾਤਰੀਆਂ ਨੇ ਇਸ ਹਵਾਈ ਅੱਡੇ ਦਾ ਦੌਰਾ ਕੀਤਾ ਸੀ ਜਦਕਿ ਇਸ ਵਾਰ ਸਾਡਾ ਟੀਚਾ 33 ਲੱਖ ਤੋਂ ਉਪਰ ਹੈ। ਉਨ੍ਹਾਂ ਕਿਹਾ ਕਿ ਹਵਾਈ ਅੱਡਾ ਪ੍ਰਬੰਧਨ ਅੰਤਰਰਾਸ਼ਟਰੀ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ ਅਤੇ ਯਾਤਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ‘ਚ ਯਾਤਰੀਆਂ ਦੀ ਲਗਾਤਾਰ ਵਧ ਰਹੀ ਗਿਣਤੀ ਤੋਂ ਬਾਅਦ ਹੁਣ ਹੋਰ ਵੀ ਕਈ ਏਅਰਲਾਈਨਜ਼ ਇੱਥੇ ਉਡਾਣ ਭਰਨ ਲੱਗੀਆਂ ਹਨ, ਜਿਸ ਨਾਲ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਨਵੀਆਂ ਉਡਾਣਾਂ ਦੀ ਸਹੂਲਤ ਮਿਲੇਗੀ।

Leave a Reply