November 18, 2024

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ‘ਚ ਰਾਹੁਲ ਗਾਂਧੀ ਨੂੰ ਦਿੱਤੇ ਵਿਸ਼ੇਸ਼ ਟਰੀਟਮੈਂਟ ਤੋਂ ਨਾਰਾਜ਼ ਹੋਈ ਇਕ ਮਹਿਲਾ ਸ਼ਰਧਾਲੂ

category – The Punjab Bani

ਅੰਮ੍ਰਿਤਸਰ : ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਸੋਮਵਾਰ ਦੇਰ ਸ਼ਾਮ ਅੰਮ੍ਰਿਤਸਰ ਪੁੱਜੇ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਜਲ ਸੇਵਾ ਕੀਤੀ। ਇਸ ਦੇ ਨਾਲ ਹੀ ਇੱਕ ਮਹਿਲਾ ਸ਼ਰਧਾਲੂ ਉਨ੍ਹਾਂ ਦੇ ਆਉਣ ਤੋਂ ਕਾਫੀ ਗੁੱਸੇ ‘ਚ ਨਜ਼ਰ ਆਈ। ਉਨ੍ਹਾਂ ਨੇ ਮੀਡੀਆ ਨੂੰ ਕਿਹਾ ਕਿ ਉਹ ਰਾਹੁਲ ਗਾਂਧੀ ਨੂੰ ਦਿੱਤੇ ਗਏ ਵਿਸ਼ੇਸ਼ ਟਰੀਟਮੈਂਟ ਤੋਂ ਨਾਰਾਜ਼ ਹਨ।

Woman Gets Angry Over Special Treatment Given To Rahul Gandhi At Golden Temple Amritsar - Amar Ujala Hindi News Live - Amritsar:स्वर्ण मंदिर में राहुल को स्पेशल ट्रीटमेंट पर सवाल; नाराज महिला

ਉਨ੍ਹਾਂ ਕਿਹਾ ਕਿ ਆਮ ਆਦਮੀ ਵਾਂਗ ਗੁਰੂ ਘਰ ਆ ਕੇ ਮੱਥਾ ਟੇਕਣਾ ਚਾਹੀਦਾ ਹੈ। ਇਸ ਦੌਰਾਨ ਲੋਕ ਉਸ ਨੂੰ ਸ਼ਾਂਤ ਕਰਦੇ ਨਜ਼ਰ ਆਏ। ਉਸ ਮਹਿਲਾ ਦਾ ਕਹਿਣਾ ਸੀ ਕਿ ਜੇਕਰ ਰਾਹੁਲ ਗਾਂਧੀ ਨੇ ਸੁਰੱਖਿਆ ਵਿਚ ਆਉਣਾ ਸੀ ਤਾਂ ਉਹ ਸਿਰਫ਼ ਚਾਰ ਵਿਅਕਤੀ ਲੈ ਕੇ ਆ ਸਕਦੇ ਸਨ। ਇਸ ਪੂਰੇ ਮਾਮਲੇ ਦੀ ਵੀਡੀਓ ਵਾਇਰਲ ਹੋ ਗਈ ਹੈ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਸੋਮਵਾਰ ਰਾਤ ਅੰਮ੍ਰਿਤਸਰ ਪੁੱਜੇ। ਦੇਰ ਰਾਤ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

ਰਾਹੁਲ ਗਾਂਧੀ ਨੇ ਮੱਥਾ ਟੇਕਣ ਉਪਰੰਤ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸੰਗਤਾਂ ਨੂੰ ਜਲ ਛਕਾਉਣ ਦੀ ਸੇਵਾ ਨਿਭਾਈ। ਰਾਹੁਲ ਨਿੱਜੀ ਜਹਾਜ਼ ‘ਚ ਝਾਰਖੰਡ ਤੋਂ ਸਿੱਧੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ। ਉਥੇ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਸਾਬਕਾ ਵਿਧਾਇਕ ਸੁਨੀਲ ਦੱਤੀ ਅਤੇ ਵੱਖ-ਵੱਖ ਕਾਂਗਰਸੀ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਰਾਹੁਲ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।

By admin

Related Post

Leave a Reply