ਅੱਜ ਕੁਸ਼ੀਨਗਰ ਪਹੁੰਚੇ CM ਯੋਗੀ , ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਵੰਡੀ ਰਾਹਤ ਸਮੱਗਰੀ
By admin / August 4, 2024 / No Comments / Punjabi News
ਕੁਸ਼ੀਨਗਰ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ (Chief Minister Yogi Adityanath) ਅੱਜ ਇਕ ਦਿਨ ਦੇ ਦੌਰੇ ‘ਤੇ ਕੁਸ਼ੀਨਗਰ ਪਹੁੰਚੇ। ਇਸ ਦੌਰਾਨ ਉਹ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਮਿਲੇ ਅਤੇ ਰਾਹਤ ਸਮੱਗਰੀ ਵੰਡੀ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੋਈ ਮੈਡੀਕਲ ਕਾਲਜ ਨਹੀਂ ਸੀ ਪਰ ਹੁਣ ਸੂਬਾ ‘ਇਕ ਜ਼ਿਲ੍ਹਾ-ਇੱਕ ਮੈਡੀਕਲ ਕਾਲਜ’ ਵੱਲ ਵਧਿਆ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ 7 ਸਾਲਾਂ ਦੇ ਕਾਰਜਕਾਲ ਦੌਰਾਨ ਉੱਤਰ ਪ੍ਰਦੇਸ਼ ਦੇ ਉਨ੍ਹਾਂ ਜ਼ਿਲ੍ਹਿਆਂ ਨੂੰ ਬਚਾਉਣ ਲਈ ਕੰਮ ਕੀਤਾ ਹੈ ਜੋ ਹੜ੍ਹਾਂ ਦੀ ਮਾਰ ਹੇਠ ਹਨ। ਭਗਵਾਨ ਬੁੱਧ ਦੀ ਧਰਤੀ ਕੁਸ਼ੀਨਗਰ ਅੱਜ ਪੂਰੀ ਦੁਨੀਆ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇੱਥੋਂ ਦੀ ਮੰਗ ਨੂੰ ਮੁੱਖ ਰੱਖਦਿਆਂ ਭਗਵਾਨ ਬੁੱਧ ਦੀ ਧਰਤੀ ’ਤੇ ਖੇਤੀਬਾੜੀ ਯੂਨੀਵਰਸਿਟੀ ਬਣਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੀ ਡਬਲ ਇੰਜਣ ਵਾਲੀ ਸਰਕਾਰ ਵਿੱਚ ਗਰੀਬਾਂ ਦੇ ਹਿੱਤ ਵਿੱਚ ਕੰਮ ਹੋ ਰਹੇ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਹੈ। ਅਸੀਂ ਹਰ ਸੰਭਵ ਮਦਦ ਦੇਣ ਲਈ ਤਿਆਰ ਹਾਂ, ਸਾਡੀ ਹਮਦਰਦੀ ਪੀੜਤ ਪਰਿਵਾਰ ਨਾਲ ਹੈ।