ਜਲੰਧਰ : ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਮੁਤਾਬਕ ਉਹ ਅੱਜ ਅਤੇ ਭਲਕੇ ਜਲੰਧਰ ‘ਚ ਹੋਣਗੇ। ਬੁੱਧਵਾਰ ਅਤੇ ਵੀਰਵਾਰ ਨੂੰ ਉਹ ਜਲੰਧਰ ਸਮੇਤ ਵੱਖ-ਵੱਖ ਖੇਤਰਾਂ ਦੇ ਆਗੂਆਂ ਨਾਲ ਮੀਟਿੰਗਾਂ ਕਰਕੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤੈਅ ਕਰਨਗੇ।

ਐਕਸ ‘ਤੇ ਇਕ ਪੋਸਟ ‘ਚ ਉਨ੍ਹਾਂ ਕਿਹਾ, ”ਜ਼ਿਮਨੀ ਚੋਣਾਂ ਦੌਰਾਨ ਮੈਂ ਜਲੰਧਰ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਮੈਂ ਹਫਤੇ ‘ਚ ਦੋ ਦਿਨ ਜਲੰਧਰ ਆਵਾਂਗਾ ਅਤੇ ਮਾਝੇ-ਦੁਆਬ ਦੇ ਲੋਕਾਂ ਦੇ ਕੰਮ ਇੱਥੇ ਕਰਵਾਏ ਜਾਣਗੇ। ਜਲੰਧਰ ਆ ਰਹੇ ਹਾਂ… ਫੇਰ ਮਿਲਾਂਗੇ ਜਲੰਧਰ ਵਾਲਿਓ…”

ਦੱਸ ਦੇਈਏ ਕਿ ਜਲੰਧਰ ਪੱਛਮੀ ਉਪ ਚੋਣ ਦੌਰਾਨ ਸੀ.ਐਮ ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਹਫ਼ਤੇ ਵਿੱਚ ਦੋ ਦਿਨ ਜਲੰਧਰ ਵਿੱਚ ਬੈਠਣਗੇ। ਅਜਿਹੇ ‘ਚ ਉਹ ਮਾਝੇ ਅਤੇ ਦੁਆਬੇ ਦੇ ਆਗੂਆਂ ਨਾਲ ਮੀਟਿੰਗ ਕਰ ਸਕਣਗੇ। ਇਸ ਦੇ ਲਈ ਸੀ.ਐਮ ਮਾਨ ਨੇ ਜਲੰਧਰ ‘ਚ ਕਿਰਾਏ ‘ਤੇ ਮਕਾਨ ਵੀ ਲਿਆ ਹੈ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ‘ਆਪ’ ਦੀ ਜਿੱਤ ਹੋਈ ਹੈ।

ਦੱਸ ਦੇਈਏ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਜ਼ਿਮਨੀ ਚੋਣ ਹੋਈ ਸੀ, ਜਿਸ ‘ਚ ਆਮ ਆਦਮੀ ਪਾਰਟੀ ਨੇ ਭਾਜਪਾ ਛੱਡ ਕੇ ਆਏ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਸੀ। ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਵੱਡੇ ਫਰਕ ਨਾਲ ਜੇਤੂ ਰਹੇ। ਮਹਿੰਦਰ ਭਗਤ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਸ਼ੀਤਲ ਅੰਗੁਰਾਲ ਨੂੰ ਕਰੀਬ ਸਾਢੇ 37 ਹਜ਼ਾਰ ਵੋਟਾਂ ਨਾਲ ਹਰਾਇਆ। ਅਜਿਹੇ ‘ਚ ਪੱਛਮੀ ਵਿਧਾਨ ਸਭਾ ਹਲਕੇ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ।

Leave a Reply