ਅੱਜ ਤੋਂ ਹਰਿਆਣਾ ਦੇ ਸਾਰੇ ਸਕੂਲਾਂ ‘ਚ ‘ਗੁੱਡ ਮਾਰਨਿੰਗ’ ਦੀ ਥਾਂ ‘ਜੈ ਹਿੰਦ’ ਕਹਿਣਗੇ ਬੱਚੇ
By admin / August 15, 2024 / No Comments / Punjabi News
ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਨੇ ਹੁਕਮ ਦਿੱਤਾ ਹੈ ਕਿ ਅੱਜ 15 ਅਗਸਤ ਤੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਬੱਚੇ ‘ਗੁੱਡ ਮਾਰਨਿੰਗ’ ਦੀ ਥਾਂ ‘ਜੈ ਹਿੰਦ’ ਕਿਹਾ ਕਰਨਗੇ । ਇਸ ਨੂੰ ਲੈ ਕੇ ਨਾ ਸਿਰਫ ਵਿਦਿਆਰਥੀ ਸਗੋਂ ਅਧਿਆਪਕ ਵੀ ਉਤਸ਼ਾਹਿਤ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਦੇਸ਼ ਭਗਤੀ ਦੀ ਭਾਵਨਾ ਅਤੇ ਜਜ਼ਬਾ ਹੋਰ ਮਜ਼ਬੂਤ ਹੋਵੇਗਾ।
ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਅਧਿਆਪਕ ਬੱਚਿਆਂ ਨੂੰ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣਗੇ। ਅਧਿਆਪਕਾਂ ਨੇ ਦੱਸਿਆ ਕਿ ‘ਜੈ ਹਿੰਦ’ ਦਾ ਨਾਅਰਾ ਆਜ਼ਾਦੀ ਘੁਲਾਟੀਏ ਸੁਭਾਸ਼ ਚੰਦਰ ਬੋਸ ਨੇ ਦਿੱਤਾ ਸੀ। ਇਹ ਸਿਰਫ਼ ਇੱਕ ਨਾਅਰਾ ਨਹੀਂ ਹੈ, ਸਗੋਂ ਇਹ ਸ਼ਬਦ ਆਪਣੇ ਆਪ ਵਿੱਚ ਇਨਕਲਾਬ ਦੇ ਨਾਇਕਾਂ ਦੀ ਯਾਦ ਨੂੰ ਤਾਜ਼ਾ ਕਰਦਾ ਹੈ।
Tags: Chief Minister Naib Singh, Chief Minister Naib Singh Saini, Haryana CM Naib Saini, Haryana News, Jai Hind, Latest Haryana News, Naib Singh Saini, news, Students, ਦੇਸ਼