ਪੰਜਾਬ : ਦਲਿਤ ਅਤੇ ਆਦਿਵਾਸੀ ਸੰਗਠਨਾਂ ਨੇ ਹਾਸ਼ੀਏ ‘ਤੇ ਪਏ ਭਾਈਚਾਰਿਆਂ ਦੀ ਮਜ਼ਬੂਤ ਨੁਮਾਇੰਦਗੀ ਅਤੇ ਸੁਰੱਖਿਆ ਦੀ ਮੰਗ ਲਈ ਬੁੱਧਵਾਰ ਨੂੰ ਯਾਨੀ ਅੱਜ ‘ਭਾਰਤ ਬੰਦ’ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਪੰਜਾਬ ਦੇ ਕਈ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਦਰਅਸਲ, ‘ਨੈਸ਼ਨਲ ਕਨਫੈਡਰੇਸ਼ਨ ਆਫ ਦਲਿਤ ਐਂਡ ਟ੍ਰਾਈਬਲ ਆਰਗੇਨਾਈਜ਼ੇਸ਼ਨ’ (ਐਨ.ਏ.ਸੀ.ਡੀ. ਏ.ਓ.ਆਰ.) ਨੇ ਮੰਗਾਂ ਦੀ ਇੱਕ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਅਨੁਸੂਚਿਤ ਜਾਤੀਆਂ (ਐਸ.ਸੀ.), ਅਨੁਸੂਚਿਤ ਜਨਜਾਤੀ (ਐਸ.ਏ.ਟੀ.) ਅਤੇ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਦੀ ਨਿਆਂ ਅਤੇ ਬਰਾਬਰੀ ਦੀ ਮੰਗ ਸ਼ਾਮਲ ਹੈ।
ਸੰਗਠਨ ਨੇ ਹਾਲ ਹੀ ਵਿੱਚ ਸੁਪਰੀਮ ਕੋਰਟ ਦੇ 7 ਜੱਜਾਂ ਦੀ ਬੈਂਚ ਦੁਆਰਾ ਦਿੱਤੇ ਗਏ ਫ਼ੈਸਲੇ ਦੇ ਉਲਟ ਨਜ਼ਰੀਆ ਰੱਖਿਆ ਹੈ, ਜੋ ਉਨ੍ਹਾਂ ਦੇ ਅਨੁਸਾਰ, ਇਤਿਹਾਸਕ ਇੰਦਰਾ ਸਾਹਨੀ ਮਾਮਲੇ ਵਿੱਚ 9 ਜੱਜਾਂ ਦੀ ਬੈਂਚ ਦੁਆਰਾ ਦਿੱਤੇ ਗਏ ਫ਼ੈਸਲੇ ਨੂੰ ਕਮਜ਼ੋਰ ਕਰਦਾ ਹੈ, ਜਿਸ ਨੇ ਭਾਰਤ ਵਿੱਚ ਰਿਜ਼ਰਵੇਸ਼ਨ ਦੇ ਰਾਹ ਦੀ ਸਥਾਪਨਾ ਕੀਤੀ ਗਈ ਸੀ।