ਪੰਜਾਬ : ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Former Congress president Navjot Sidhu) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ ਨੇ ਸਿਆਸਤ ‘ਚ ਹਲਚਲ ਮਚਾ ਦਿੱਤੀ ਹੈ। ਅੱਜ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੂੰ ਮਿਲਣ ਜਾ ਰਹੇ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਕੁਝ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਇਸ ਦੌਰਾਨ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ, ਮਹਿੰਦਰ ਸਿੰਘ ਕੇ.ਪੀ. ਅਤੇ ਲਾਲ ਸਿੰਘ ਵੀ ਹਾਜ਼ਰ ਰਹਿਣਗੇ।
ਤੁਹਾਨੂੰ ਇਹ ਵੀ ਦੱਸ ਦੇਈਏ ਕਿ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਨਵਜੋਤ ਸਿੱਧੂ ਮੀਡੀਆ ਨਾਲ ਰੂਬਰੂ ਹੋਣਗੇ, ਜਿਸ ਦੀ ਜਾਣਕਾਰੀ ਸਿੱਧੂ ਨੇ ਆਪਣੇ ਅਕਾਊਂਟ ਐਕਸ ‘ਤੇ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਦਾ ਸੁਰ ਇਨ੍ਹੀਂ ਦਿਨੀਂ ਆਪਣੀ ਪਾਰਟੀ ਤੋਂ ਵੱਖਰਾ ਹੈ। ਉਹ ਵੱਖਰੇ ਤੌਰ ’ਤੇ ਰੈਲੀਆਂ ਅਤੇ ਮੀਟਿੰਗਾਂ ਕਰ ਰਹੇ ਹਨ ਪਰ ਉਹ ਹਾਈਕਮਾਂਡ ਦੇ ਸੰਪਰਕ ਵਿੱਚ ਹਨ।
ਅੱਜ-ਕੱਲ੍ਹ ਕਾਂਗਰਸ ਪਾਰਟੀ ਦੇ ਅੰਦਰੋ-ਅੰਦਰੀ ਫੁੱਟ ਪੈਂਦੀ ਨਜ਼ਰ ਆ ਰਹੀ ਹੈ। ਕਿਸਾਨ ਅੰਦੋਲਨ ਵਿੱਚ ਨਵਜੋਤ ਸਿੱਧੂ ਕਿਸਾਨਾਂ ਦਾ ਸਾਥ ਦੇ ਰਹੇ ਹਨ। ਸਿੱਧੂ ਹਰ ਗੱਲ ਸ਼ਾਇਰਾਨਾ ਤਰੀਕੇ ਨਾਲ ਸਾਹਮਣੇ ਰੱਖ ਰਹੇ ਹਨ। ਹਾਲ ਹੀ ‘ਚ ਪਟਿਆਲਾ ‘ਚ ਇਕ ਮੀਟਿੰਗ ਹੋਈ, ਜਿਸ ‘ਚ ਸਿੱਧੂ ਨੇ ਕਾਂਗਰਸ ਸਰਕਾਰ ‘ਤੇ ਤਿੱਖੇ ਹਮਲੇ ਕੀਤੇ ਹਨ।