ਲੁਧਿਆਣਾ: ਕੇਂਦਰ ਸਰਕਾਰ (The central government) ਵੱਲੋਂ ਲਾਗੂ ਕੀਤੇ ਗਏ ਨਵੇਂ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਅੱਜ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ (Ladowal toll plaza) ਟਰੱਕ ਯੂਨੀਅਨ ਵੱਲੋਂ ਜਾਮ ਕੀਤਾ ਜਾਏਗਾ।

ਉਕਤ ਯੂਨੀਅਨ ਵੱਲੋਂ ਨੈਸ਼ਨਲ ਹਾਈਵੇ ਨੂੰ ਦੋਵਾਂ ਪਾਸਿਆਂ ਤੋਂ ਬੰਦ ਕਰਕੇ ਟੋਲ ਪਲਾਜ਼ਾ ‘ਤੇ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਧਰਨਾ ਲਗਾਕੇ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 4 ਘੰਟਿਆਂ ਲਈ ਨੈਸ਼ਨਲ ਹਾਈਵੇ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ।

ਜਦੋਂ ਇਸ ਸਬੰਧੀ ਟੋਲ ਪਲਾਜ਼ਾ ਮੈਨੇਜਰ ਦੀਪਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਜਾਣਕਾਰੀ ਮਿਲੀ ਹੈ ਕਿ ਟਰੱਕ ਯੂਨੀਅਨ ਟੋਲ ਪਲਾਜ਼ਾ ‘ਤੇ ਵਿਰੋਧ ਪ੍ਰਦਰਸ਼ਨ ਕਰਨ ਲਈ ਆ ਰਿਹਾ ਹੈ, ਜਿਸ ਬਾਰੇ ਉਨ੍ਹਾਂ ਨੇ ਲਾਡੋਵਾਲ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

Leave a Reply