ਪੰਜਾਬ: ਪੰਜਾਬ ਸਰਕਾਰ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Punjab Government Cabinet Minister Anmol Gagan Mann) ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਦਾ ਅਨੰਦ ਕਾਰਜ ਜ਼ੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਵਿਖੇ ਐਡਵੋਕੇਟ ਸ਼ਾਹਬਾਜ਼ ਸਿੰਘ ਨਾਲ ਹੋਇਆ। ਦੋਵੇਂ ਇੱਕ ਵਿਆਹੁਤਾ ਜੋੜੇ ਦੇ ਰੂਪ ਵਿੱਚ ਬਹੁਤ ਖੂਬਸੂਰਤ ਲੱਗ ਰਹੇ ਹਨ। ਇਸ ਮੌਕੇ ਦੋਵਾਂ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ। ਹੁਣ ਨਵਾਂ ਵਿਆਹਿਆ ਜੋੜਾ ਮੈਰਿਜ ਪੈਲੇਸ ਚਲਾ ਗਿਆ ਹੈ, ਜਿੱਥੇ ਰਿਸੈਪਸ਼ਨ ਪਾਰਟੀ ਰੱਖੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਜਿਸ ਪਰਿਵਾਰ ‘ਚ ਅਨਮੋਲ ਗਗਨ ਮਾਨ ਦਾ ਵਿਆਹ ਹੋਇਆ ਹੈ। ਉਸ ਦਾ ਆਪਣੇ ਖੇਤਰ ਵਿੱਚ ਵੀ ਚੰਗਾ ਪ੍ਰਭਾਵ ਹੈ। ਉਨ੍ਹਾਂ ਦੇ ਪਤੀ ਸ਼ਾਹਬਾਜ਼ ਸਿੰਘ ਦੀ ਮਾਂ ਸੀਲਮ ਸੋਹੀ ਰਾਜਨੀਤੀ ਵਿੱਚ ਹਨ। ਤੁਹਾਨੂੰ ਦੱਸ ਦੇਈਏ ਕਿ ਅਨਮੋਲ ਗਗਨ ਮਾਨ ਦਾ ਪਰਿਵਾਰ ਮੂਲ ਰੂਪ ਤੋਂ ਮਾਨਸਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਹਾਲਾਂਕਿ ਉਨ੍ਹਾਂ ਦਾ ਜ਼ਿਆਦਾਤਰ ਸਮਾਂ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਹੀ ਬੀਤਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਪੜ੍ਹਾਈ ਚੰਡੀਗੜ੍ਹ ਤੋਂ ਕੀਤੀ।
ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਐਂਟਰੀ ਕੀਤੀ। ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਕਈ ਪੰਜਾਬੀ ਐਲਬਮਾਂ ਵਿੱਚ ਕੰਮ ਕੀਤਾ। ਇਸ ਦੇ ਨਾਲ ਹੀ ਇਸ ਵਿੱਚ ਪੰਜਾਬੀ ਮਿਊਜ਼ਿਕ ਇੰਡਸਟਰੀ ਅਤੇ ਰਾਜਨੀਤੀ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ । ਅਨਮੋਲ ਗਗਨ ਮਾਨ ਨੇ ਸਾਲ 2022 ਵਿੱਚ ਪਹਿਲੀ ਵਾਰ ਖਰੜ ਤੋਂ ਵਿਧਾਨ ਸਭਾ ਚੋਣ ਜਿੱਤੀ ਸੀ। ਅਨਮੋਲ ਗਗਨ ਮਾਨ ਵਿਆਹ ਦੀ ਡ੍ਰੈੱਸ ‘ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।