ਅੱਜ ਹਰਿਆਣਾ ਦੇ ਉੱਤਰੀ ਇਲਾਕਿਆਂ ‘ਚ ਪੈ ਸਕਦਾ ਹੈ ਮੀਂਹ
By admin / July 17, 2024 / No Comments / Punjabi News
ਹਰਿਆਣਾ: ਹਰਿਆਣਾ ‘ਚ ਫਿਰ ਤੋਂ ਮਾਨਸੂਨ ਸਰਗਰਮ ਹੋ ਗਿਆ ਹੈ। ਹਾਲਾਂਕਿ ਇਸ ਦਾ ਅਸਰ ਸਿਰਫ ਦੋ ਦਿਨ ਹੀ ਰਹੇਗਾ। ਅੱਜ ਹਰਿਆਣਾ ਦੇ ਉੱਤਰੀ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇੇ ਨਾਲ ਹੀ ਕੁਝ ਹੋਰ ਖੇਤਰਾਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਯਮੁਨਾਨਗਰ ਅਤੇ ਆਸਪਾਸ ਦੇ ਇਲਾਕਿਆਂ ‘ਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਅੰਬਾਲਾ, ਕੁਰੂਕਸ਼ੇਤਰ, ਕੈਥਲ ‘ਚ ਵੀ ਮੀਂਹ ਦੇਖਿਆ ਜਾ ਸਕਦਾ ਹੈ।
ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਬੀਤੇ ਦਿਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਸੀ। ਹਲਕੀ ਅਤੇ ਦਰਮਿਆਨੀ ਬਾਰਿਸ਼ ਦੇ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਸੀ। ਹੁਣ 19 ਜੁਲਾਈ ਤੱਕ ਸੂਬੇ ਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਵੀ ਗਿਰਾਵਟ ਆ ਸਕਦੀ ਹੈ।
ਅੰਬਾਲਾ-ਯਮੁਨਾਨਗਰ ‘ਚ ਭਾਰੀ ਮੀਂਹ ਦੀ ਸੰਭਾਵਨਾ
ਭਾਰਤੀ ਮੌਸਮ ਵਿਭਾਗ (Indian Meteorological Department),(IMD) ਨੇ ਪਹਿਲਾਂ ਹੀ ਮੌਸਮ ਵਿੱਚ ਬਦਲਾਅ ਦੀ ਭਵਿੱਖਬਾਣੀ ਕੀਤੀ ਸੀ। ਇਸ ਤਹਿਤ 17 ਤੋਂ 19 ਜੁਲਾਈ ਦੀ ਰਾਤ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬੀਤੀ ਸਵੇਰ ਤੋਂ ਹੀ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲਿਆ। ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਅੰਬਾਲਾ, ਭਿਵਾਨੀ, ਚਰਖੀ ਦਾਦਰੀ, ਗੁਰੂਗ੍ਰਾਮ, ਹਿਸਾਰ, ਜੀਂਦ, ਕੁਰੂਕਸ਼ੇਤਰ, ਨੂਹ, ਰੇਵਾੜੀ, ਰੋਹਤਕ, ਸਿਰਸਾ, ਸੋਨੀਪਤ, ਯਮੁਨਾਨਗਰ ਵਿੱਚ ਮੀਂਹ ਦਰਜ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ‘ਚ ਬਾਰਿਸ਼ ਲਈ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਚਕੂਲਾ, ਅੰਬਾਲਾ, ਯਮੁਨਾਨਗਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।