ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ (17 ਮਈ) ਹੁਸ਼ਿਆਰਪੁਰ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ‘ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਨਗੇ।
ਇਹ ਪਹਿਲ ਪੰਜਾਬ ਸਰਕਾਰ ਦੀ ਚੱਲ ਰਹੀ ਮੁਹਿੰਮ ‘ਯੁੱਧ ਨਸ਼ੋਂ ਕੇ ਵਿਰੋਧ’ ਦਾ ਹਿੱਸਾ ਹੈ। ਬੀਤੇ ਦਿਨ, ਕੇਜਰੀਵਾਲ ਅਤੇ ਮਾਨ ਨੇ ਲੰਗਦੋਆ (ਐਸ.ਬੀ.ਐਸ. ਨਗਰ) ਤੋਂ ਨਸ਼ਾ ਵਿਰੋਧੀ ਮੁਹਿੰਮ ਦੇ ਅਗਲੇ ਪੜਾਅ ਦੀ ਸ਼ੁਰੂਆਤ ਕੀਤੀ। ਇਸ ਯਾਤਰਾ ਦਾ ਉਦੇਸ਼ ਪੰਜਾਬ ਵਿੱਚ ਫੈਲ ਰਹੇ ਨਸ਼ਿਆਂ ਦੇ ਵਿਰੁੱਧ ਜਨਤਕ ਜਾਗਰੂਕਤਾ ਫੈਲਾਉਣਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ।
The post ਅੱਜ ਹੁਸ਼ਿਆਰਪੁਰ ਤੇ ਲੁਧਿਆਣਾ ਜ਼ਿਲ੍ਹਿਆਂ ‘ਚ ‘ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਨਗੇ ਸੀ.ਐੱਮ ਮਾਨ ਤੇ ਕੇਜਰੀਵਾਲ appeared first on TimeTv.
Leave a Reply