ਅੱਜ JJP ਨੇਤਾ ਰਵਿੰਦਰ ਸੈਣੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣਗੇ CM ਨਾਇਬ ਸਿੰਘ ਸੈਣੀ
By admin / July 11, 2024 / No Comments / Punjabi News
ਹਾਂਸੀ: ਜੇ.ਜੇ.ਪੀ. ਨੇਤਾ ਰਵਿੰਦਰ ਸੈਣੀ (Leader Ravinder Saini) ਦੇ ਕਤਲ ਮਾਮਲੇ ਨੇ ਜ਼ੋਰ ਫੜ ਲਿਆ ਹੈ। ਦੱਸ ਦੇਈਏ ਕਿ ਬਦਮਾਸ਼ਾਂ ਨੇ ਉਨ੍ਹਾਂ ਦੇ ਸਿਰ ਵਿੱਚ ਚਾਰ ਗੋਲੀਆਂ ਮਾਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਸੀ। ਜਿਸ ਵਿੱਚੋਂ ਇੱਕ ਗੋਲੀ ਸਿਰ ਵਿੱਚੋਂ ਲੰਘ ਗਈ ਸੀ। ਪਰਿਵਾਰ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ। ਵਪਾਰੀਆਂ ਨੇ ਪੀੜਤ ਪਰਿਵਾਰ ਲਈ 1 ਕਰੋੜ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗ ਪੂਰੀ ਨਹੀਂ ਹੁੰਦੀ, ਉਦੋਂ ਤੱਕ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਵਪਾਰੀਆਂ ਨੇ ਅੱਜ ਹਾਂਸੀ ਬੰਦ ਦਾ ਐਲਾਨ ਕੀਤਾ ਹੈ।
ਕਤਲ ਤੋਂ ਬਾਅਦ ਹੁਣ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਅੱਜ ਯਾਨੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਬੁਲਾਇਆ ਹੈ। ਹਾਂਸੀ ਦਾ 15 ਮੈਂਬਰੀ ਵਫ਼ਦ ਮੁੱਖ ਮੰਤਰੀ ਨੂੰ ਮਿਲੇਗਾ। ਇਸ ਮਾਮਲੇ ਵਿੱਚ ਪੁਲਿਸ ਨੇ ਰਵਿੰਦਰ ਸੈਣੀ ਦੇ ਕਤਲ ਦੇ ਮੁੱਖ ਸਾਜ਼ਿਸ਼ਘਾੜੇ ਵਿਕਾਸ ਉਰਫ ਵਿੱਕੀ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਹੈ। ਪੁਲਿਸ ਨੇ ਉਸ ਨੂੰ ਜੇਲ੍ਹ ਵਿੱਚੋਂ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਵਿਕਾਸ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਨੇ ਦੱਸਿਆ ਕਿ ਮੁਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਸ ਨੇ ਕੁਝ ਦਿਨ ਪਹਿਲਾਂ ਜੇਲ੍ਹ ਵਿੱਚ ਰਵਿੰਦਰ ਸੈਣੀ ਦੇ ਕਤਲ ਦੀ ਸਾਜ਼ਿਸ਼ ਰਚੀ ਸੀ।