ਫ਼ਿਰੋਜ਼ਪੁਰ: ਕਿਸਾਨ ਅੰਦੋਲਨ ਦਰਮਿਆਨ ਇੱਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ।ਫ਼ਿਰੋਜ਼ਪੁਰ ਦੇ ਇੱਕ ਮਜ਼ਦੂਰ ਕਿਸਾਨ (A Laboring Farmer) ਦੀ ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲਿਸ (The Haryana Police) ਵੱਲੋਂ ਸੁੱਟੇ ਗਏ ਅੱਥਰੂ ਗੈਸ ਦੇ ਗੋਲਿਆਂ ਕਾਰਨ ਬੀਤੇ ਦਿਨ ਇਲਾਜ ਦੌਰਾਨ ਮੌਤ ਹੋ ਗਈ ਸੀ। ਮ੍ਰਿਤਕ ਕਿਸਾਨ ਮਜ਼ਦੂਰ ਦੀ ਪਛਾਣ ਜੀਰਾ ਸਿੰਘ (Jeera Singh) ਵਾਸੀ ਪਿੰਡ ਆਸਿਫ਼ ਵਾਲਾ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀ ਦੇ ਜ਼ੋਨ ਮੱਲਾਂਵਾਲਾ ਦੇ ਪ੍ਰੈੱਸ ਸਕੱਤਰ ਹਰਦੀਪ ਸਿੰਘ ਨੇ ਦੱਸਿਆ ਕਿ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ‘ਤੇ 11 ਫਰਵਰੀ ਨੂੰ ਪਿੰਡ ਆਸਿਫ਼ ਵਾਲਾ ਤੋਂ ਦਿੱਲੀ ਅੰਦੋਲਨ ਲਈ ਵਿਸ਼ਾਲ ਇਕੱਠ ਰਵਾਨਾ ਹੋਇਆ ,ਜਿਸ ਵਿੱਚ ਗਰੀਬ ਮਜ਼ਦੂਰ ਜੀਰਾ ਸਿੰਘ ਆਸਿਫ਼ ਵਾਲਾ ਵੀ ਸ਼ਾਮਲ ਸਨ। 13 ਫਰਵਰੀ ਨੂੰ ਜਦੋਂ ਇਹ ਜਥਾ ਸ਼ੰਭੂ ਬੈਰੀਅਰ ’ਤੇ ਪਹੁੰਚਿਆ ਤਾਂ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਧੂੰਏਂ ਦੇ ਗੋਲੇ ਛੱਡੇ, ਜਿਸ ਵਿੱਚ ਜੀਰਾ ਸਿੰਘ ਅਤੇ ਹੋਰ ਕਈ ਕਿਸਾਨ-ਮਜ਼ਦੂਰ ਵੀ ਇਨ੍ਹਾਂ ਗੋਲਿਆਂ ਦਾ ਸ਼ਿਕਾਰ ਹੋ ਗਏ।

ਉਨ੍ਹਾਂ ਨੇ ਦੱਸਿਆ ਕਿ ਅੱਥਰੂ ਗੈਸ ਦੇ ਗੋਲਿਆਂ ਤੋਂ ਨਿਕਲਣ ਵਾਲੇ ਧੂੰਏਂ ਨੇ ਉਨ੍ਹਾਂ ਦੀ ਸਿਹਤ ਖਰਾਬ ਕਰ ਦਿੱਤੀ ਸੀ, ਜਿਸ ਕਾਰਨ ਉਨ੍ਹਾਂ ਦੀ ਸਿਹਤ ਦਿਨੋ-ਦਿਨ ਵਿਗੜਦੀ ਜਾ ਰਹੀ ਸੀ। ਉਨ੍ਹਾਂ ਨੂੰ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਰਕਾਰ ਤੋਂ ਜੀਰਾ ਸਿੰਘ ਦੇ ਪਰਿਵਾਰ ਦੀ ਆਰਥਿਕ ਮਦਦ ਦੀ ਮੰਗ ਕੀਤੀ ਹੈ ।

Leave a Reply