‘ਆਪ੍ਰੇਸ਼ਨ ਈਗਲ’ ਦੇ ਮੱਦੇਨਜ਼ਰ ਅੱਜ ਜਲੰਧਰ ਜ਼ਿਲ੍ਹੇ ‘ਚ ਕੀਤੀ ਗਈ ਛਾਪੇਮਾਰੀ
By admin / June 20, 2024 / No Comments / Punjabi News
ਜਲੰਧਰ: ਪੰਜਾਬ ਦੇ ਡੀ.ਜੀ.ਪੀ. ‘ਆਪ੍ਰੇਸ਼ਨ ਈਗਲ’ (Operation Eagle) ਦੇ ਮੱਦੇਨਜ਼ਰ ਅੱਜ ਜਲੰਧਰ ਜ਼ਿਲ੍ਹੇ ਵਿੱਚ ਵੀ ਛਾਪੇਮਾਰੀ ਕੀਤੀ ਗਈ। ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ (Police Commissioner Swapan Sharma) ਦੀ ਅਗਵਾਈ ਹੇਠ ਪੁਲਿਸ ਟੀਮ ਨੇ ਸ਼ਹਿਰ ਦੀ ਵੱਡੀ ਪੱਧਰ ’ਤੇ ਕਾਂਜੀ ਮੰਡੀ ਨੂੰ ਛਾਉਣੀ ਵਿੱਚ ਤਬਦੀਲ ਕਰਦਿਆਂ ਇਲਾਕੇ ਦੀ ਚਾਰੇ ਪਾਸਿਓਂ ਘੇਰਾਬੰਦੀ ਕੀਤੀ ਅਤੇ ਨਸ਼ਾ ਤਸਕਰਾਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਘਰਾਂ ‘ਚੋਂ ਭਾਰੀ ਮਾਤਰਾ ‘ਚ ਹੈਰੋਇਨ ਬਰਾਮਦ ਕੀਤੀ ਗਈ ਅਤੇ ਇਕ ਨਸ਼ਾ ਤਸਕਰ ਨੂੰ ਕਾਬੂ ਵੀ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਕਤ ਅਪਰੇਸ਼ਨ ਓਪਰੇਸ਼ਨ ਈਗਲ-3 ਪ੍ਰੋਗਰਾਮ ਦਾ ਹਿੱਸਾ ਹੈ ਅਤੇ ਇਸ ਦੀ ਅਗਵਾਈ ਕਮਿਸ਼ਨਰੇਟ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਕੀਤੀ । ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਦੇ ਨਾਜ਼ੁਕ ਇਲਾਕਿਆਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਇਨ੍ਹਾਂ ਇਲਾਕਿਆਂ ਵਿੱਚ ਚੈਕਿੰਗ ਕੀਤੀ ਗਈ ਹੈ।
ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਵਿਕਰੀ ਪੁਆਇੰਟਾਂ ‘ਤੇ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਆਪਣੀ ਕਾਰਵਾਈ ਜਾਰੀ ਹੈ ਅਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ‘ਚ ਨਸ਼ੇ ਦੇ 10-10 ਹੌਟਸਪੌਟ ‘ਤੇ ਵੱਡੇ ਸਤਰ ‘ਤੇ ਛਾਪੇਮਾਰੀ ਕੀਤੀ ਗਈ।