November 5, 2024

“ਆਪ ਦੀ ਸਰਕਾਰ ਆਪ ਦੇ ਦੁਆਰ” ਦੇ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ

ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ ‘ਆਪ ਸਰਕਾਰ, ਆਪ ਦੇ ਦੁਆਰ’ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਨੂੰ ਆਮ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਨ੍ਹਾਂ ਕੈਂਪਾਂ ਜਰੀਏ ਘਰਾਂ ਦੇ ਨੇੜੇ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਮਿਲਣ ਕਰਕੇ ਲੋਕਾਂ ਨੂੰ ਖੱਜਲ ਖੁਆਰੀ ਤੋਂ ਕਾਫ਼ੀ ਹੱਦ ਤੱਕ ਨਿਜਾਤ ਮਿਲੀ ਹੈ।
ਕੈਂਪਾਂ ਵਿੱਚ ਮੌਜੂਦ ਪ੍ਰਚਾਰ ਵੈਨਾਂ ਵੀ ਲੋਕਾਂ ਲਈ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ,ਇਨ੍ਹਾਂ ਵੈਨਾਂ ਰਾਹੀਂ ਸਰਕਾਰੀ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। ਵੈਨਾਂ ਰਾਹੀਂ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਬਾਰੇ ਮਹੱਤਵਪੂਰਨ ਜਾਣਕਾਰੀ ਇਨ੍ਹਾਂ ਵੈਨਾਂ ਵਿੱਚ ਲੱਗੀ ਡਿਸਪਲੇਅ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।
ਇਨ੍ਹਾਂ ਕੈਂਪਾਂ ਵਿੱਚ ਕੁੱਲ 43 ਸੇਵਾਵਾਂ ਦਿੱਤੀਆਂ ਜਾਦੀਆਂ ਹਨ ਜਿਵਂੇ ਕੇ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਪੰਜਾਬ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ, ਬੁਢਾਪਾ ਪੈਨਸ਼ਨ ਸਕੀਮ, ਬਿਜਲੀ ਬਿੱਲ ਦਾ ਭੁਗਤਾਨ, ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਕਰਨ ਲਈ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਵਿਆਹ ਦੀ ਰਜਿਸਟ੍ਰੇਸ਼ਨ, ਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਪਹਿਲਾਂ ਰਜਿਸਟਰਡ/ਗੈਰ ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਦਰੁਸਤੀ, ਮੌਤ ਸਰਟੀਫਿਕੇਟ/ਗੈਰ ਉਪਲੱਬਧਤਾ ਸਰਟੀਫਿਕੇਟ, ਪੇਂਡੂ ਇਲਾਕਾ ਸਰਟੀਫਿਕੇਟ, ਜਨਮ ਸਰਟੀਫਿਕੇਟ ਦੀਆਂ ਕਾਪੀਆਂ, ਵਿਧਵਾ ਜਾਂ ਬੇਸਹਾਰਾ ਪੈਨਸ਼ਨ ਸਕੀਮ, ਭਾਰ ਰਹਿਤ ਸਰਟੀਫਿਕੇਟ, ਮੌਰਗੇਜ਼ ਦੀ ਐਂਟਰੀ, ਓ.ਬੀ.ਸੀ. ਸਰਟੀਫਿਕੇਟ, ਵਿਦਿਆਂਗ ਵਿਅਕਤੀ ਪੈਨਸ਼ਨ ਸਕੀਮ, ਜਨਮ ਦੀ ਲੇਟ ਰਜਿਸਟ੍ਰੇਸ਼ਨ, ਫਰਦ ਕਢਵਾਉਣਾ, ਆਮਦਨ ਤੇ ਜਾਇਦਾਦ ਸਰਟੀਫਿਕੇਟ, ਯੂ.ਡੀ.ਆਈ.ਡੀ. ਕਾਰਡ, ਦਸਤਾਵੇਜਾਂ ਦੀ ਕਾਊਂਟਰ ਸਾਈਨਿੰਗ, ਮੁਆਵਜਾ ਬੋਂਡ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਸਕੀਮ, ਆਨੰਦ ਮੈਰਿਜ ਐਕਟ ਅਧੀਨ ਰਜਿਸਟ੍ਰੇਸ਼ਨ, ਬਾਰਡਰ ਏਰੀਆ ਸਰਟੀਫਿਕੇਟ, ਪਛੜਿਆ ਇਲਾਕਾ ਸਰਟੀਫਿਕੇਟ, ਜਨਮ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੀ ਕਾਊਂਟਰ ਸਾਈਨਿੰਗ, ਮੌਤ ਦੀ ਲੇਟ ਰਜਿਸਟ੍ਰੇਸ਼ਨ, ਕੰਢੀ ਏਰੀਆ ਸਰਟੀਫਿਕੇਟ, ਮੌਤ ਦੀ ਸਰਟੀਫਿਕੇਟ ਵਿੱਚ ਦਰੁਸਤੀ, ਅਸ਼ੀਰਵਾਦ ਸਕੀਮ, ਬੈਕਿੰਗ ਕੌਰਸਪੌਡੈਂਟ-ਮੁਦਰਾ ਸਕੀਮ ਅਦਿ ਦੇ ਲਾਭ “ਆਪ ਦੀ ਸਰਕਾਰ ਆਪ ਦੇ ਦੁਆਰ” ਦੁਆਰਾ ਮੌਕੇ ਉਪਰ ਹੀ ਮੁਹੱਈਆ ਕਰਵਾਏ ਜਾ ਰਹੇ ਹਨ।

By admin

Related Post

Leave a Reply