“ਆਪ” ਦੇ ਚੋਟੀ ਦੇ ਨੇਤਾ ਜੰਤਰ-ਮੰਤਰ ‘ਚ ਹੋਏ ਇਕੱਠੇ
By admin / April 7, 2024 / No Comments / Punjabi News
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਚੋਟੀ ਦੇ ਨੇਤਾ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਇਕ ਦਿਨ ਦੇ ਅੰਨਸ਼ਨ ਦੇ ਲਈ ਜੰਤਰ-ਮੰਤਰ (Jantar Mantar) ‘ਤੇ ਇਕੱਠੇ ਹੋਏ ਹਨ। ਪਾਰਟੀ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਇਸੇ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਵੱਖ-ਵੱਖ ਸੂਬਿਆਂ ਦੇ ਨਾਲ-ਨਾਲ ਵਿਦੇਸ਼ਾਂ ‘ਚ ਭਾਰਤੀਆਂ ਦੁਆਰਾ ਵੀ ਕੀਤੇ ਜਾ ਰਹੇ ਹਨ,ਜਿਸ ਵਿੱਚ ਬੋਸਟਨ ਵਿੱਚ ਹਾਰਵਰਡ ਸਕੁਏਅਰ, ਲਾਸ ਏਂਜਲਸ ਵਿੱਚ ਹਾਲੀਵੁੱਡ ਸਾਈਨ, ਵਾਸ਼ਿੰਗਟਨ ਡੀਸੀ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ, ਨਿਊਯਾਰਕ ਟਾਈਮਜ਼ ਸਕੁਏਅਰ ਅਤੇ ਟੋਰਾਂਟੋ, ਲੰਡਨ ਅਤੇ ਮੈਲਬੋਰਨ ਵਿੱਚ ਹੋਰ ਸ਼ਾਮਲ ਹਨ।
ਪੰਜਾਬ ਦੇ ਮੁੱਖ ਮੰਤਰੀ ਵੀ ਹੋਏ ਸ਼ਾਮਲ
ਉਨ੍ਹਾਂ ਦੱਸਿਆ ਕਿ ‘ਆਪ’ ਦੇ ਸ਼ਾਸਨ ਵਾਲੇ ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ‘ਚ ਧਰਨੇ ‘ਚ ਸ਼ਮੂਲੀਅਤ ਕੀਤੀ । ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ, ਡਿਪਟੀ ਸਪੀਕਰ ਰਾਖੀ ਬਿੱਲਾ, ਮੰਤਰੀ ਆਤਿਸ਼ੀ, ਗੋਪਾਲ ਰਾਏ ਅਤੇ ਇਮਰਾਨ ਹੁਸੈਨ ਸਮੇਤ ‘ਆਪ’ ਦੇ ਕਈ ਸੀਨੀਅਰ ਨੇਤਾ ਰਾਸ਼ਟਰੀ ਰਾਜਧਾਨੀ ਦੇ ਜੰਤਰ-ਮੰਤਰ ‘ਤੇ ਸਵੇਰੇ 11 ਵਜੇ ਤੋਂ ਦਿਨ ਭਰ ਦੇ ‘ਸਮੂਹਿਕ ਵਰਤ’ ‘ਚ ਸ਼ਾਮਲ ਹੋਏ।
ਗੋਪਾਲ ਰਾਏ ਨੇ ਕੀਤੀ ਸੀ ਅਪੀਲ
‘ਆਪ’ ਦੀ ਦਿੱਲੀ ਇਕਾਈ ਦੇ ਕਨਵੀਨਰ ਗੋਪਾਲ ਰਾਏ ਨੇ ਲੋਕਾਂ ਨੂੰ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਮਰਨ ਵਰਤ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਆਬਕਾਰੀ ਨੀਤੀ ਘੁਟਾਲੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਆਪ’ ਨੂੰ ਤਬਾਹ ਕਰਨ ਦੀ ਭਾਜਪਾ ਦੀ ਸਾਜ਼ਿਸ਼ ਦਾ ਹਿੱਸਾ ਸੀ। ਕੇਜਰੀਵਾਲ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਹਨ।